October 9, 2026, 7:35 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ 42 ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ: ਸਮੱਗਲਰਾਂ ਨੇ ਡਰੋਨ ਨਾਲ...

ਅੰਮ੍ਰਿਤਸਰ ‘ਚ 42 ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ: ਸਮੱਗਲਰਾਂ ਨੇ ਡਰੋਨ ਨਾਲ ਬੰਨ੍ਹ ਕੇ ਸਰਹੱਦ ਪਾਰ ਭੇਜੇ ਸੀ, ਬੀਐਸਐਫ ਨੇ ਫੜੇ

Published on

----------- Advertisement -----------

ਅੰਮ੍ਰਿਤਸਰ, 8 ਅਕਤੂਬਰ 2023 – ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਸਮੱਗਲਰਾਂ ਵੱਲੋਂ ਨਸ਼ੀਲੇ ਪਦਾਰਥ ਪਹੁੰਚਾਉਣ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਸਰਹੱਦ ਪਾਰ ਤੋਂ ਆਇਆ ਇੱਕ ਡਰੋਨ ਜ਼ਬਤ ਕੀਤਾ ਹੈ। ਡਰੋਨ ਨਾਲ ਬੰਨ੍ਹੀ 42 ਕਰੋੜ ਰੁਪਏ ਦੀ ਹੈਰੋਇਨ ਅਤੇ ਅਫੀਮ ਵੀ ਜ਼ਬਤ ਕੀਤੀ ਗਈ ਹੈ। ਫਿਲਹਾਲ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਰਦੋ ਰਤਨ ਤੋਂ ਜ਼ਬਤ ਕੀਤਾ ਗਿਆ ਹੈ। ਬੀਐਸਐਫ ਵੱਲੋਂ ਸਰਹੱਦਾਂ ’ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਇਹ ਸਫ਼ਲਤਾ ਹਾਸਲ ਹੋਈ ਹੈ। ਬੀਐਸਐਫ ਨੂੰ ਡਰੋਨ ਦੇ ਭਾਰਤੀ ਸਰਹੱਦ ‘ਤੇ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਇਕ ਵੱਡਾ ਡਰੋਨ ਹੈ, ਜੋ ਸਰਹੱਦ ਪਾਰ ਤੋਂ ਭਾਰੀ ਖੇਪਾਂ ਨੂੰ ਵੀ ਉਡਾਉਣ ਦੇ ਸਮਰੱਥ ਹੈ।

ਡਰੋਨ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਅਤੇ ਅਫੀਮ ਦੀ ਖੇਪ ਵੀ ਜ਼ਬਤ ਕੀਤੀ ਹੈ। ਡਰੋਨ ਨਾਲ 6.3 ਕਿਲੋ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ। ਜਿਸ ਦੀ ਅੰਤਰਰਾਸ਼ਟਰੀ ਕੀਮਤ 42 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਖੇਪ ਵਿੱਚ ਅਫੀਮ ਵੀ ਜ਼ਬਤ ਕੀਤੀ ਗਈ ਹੈ ਜਿਸਦਾ ਵਜ਼ਨ 60 ਗ੍ਰਾਮ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...