October 29, 2026, 5:54 am
----------- Advertisement -----------
HomeNewsਫ਼ਿਰੋਜ਼ਪੁਰ ’ਚ ਡੀ.ਐਸ.ਪੀ. ਖ਼ਿਲਾਫ਼ ਭ੍ਰਿਸ਼.ਟਾਚਾਰ ਦਾ ਮਾਮਲਾ ਦਰਜ

ਫ਼ਿਰੋਜ਼ਪੁਰ ’ਚ ਡੀ.ਐਸ.ਪੀ. ਖ਼ਿਲਾਫ਼ ਭ੍ਰਿਸ਼.ਟਾਚਾਰ ਦਾ ਮਾਮਲਾ ਦਰਜ

Published on

----------- Advertisement -----------

ਫ਼ਿਰੋਜ਼ਪੁਰ ਵਿੱਚ ਐਸਪੀ ਦੀ ਸ਼ਿਕਾਇਤ ਤੋਂ ਬਾਅਦ ਡੀ.ਐਸ.ਪੀ. ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਡੀ.ਐਸ.ਪੀ. ਸੁਰਿੰਦਰਪਾਲ ਬਾਂਸਲ ’ਤੇ ਇੱਕ ਪ੍ਰਾਈਵੇਟ ਏਜੰਟ ਰਾਹੀਂ ਰਿਸ਼ਵਤ ਇਕੱਠੀ ਕਰਨ ਦਾ ਦੋਸ਼ ਹੈ। ਸੂਤਰਾਂ ਅਨੁਸਾਰ ਡੀ.ਐਸ.ਪੀ. ਜਿਸ ਤੋਂ ਬਾਅਦ ਲੁਧਿਆਣਾ ਸਥਿਤ ਉਸਦੇ ਘਰ ਦੀ ਤਲਾਸ਼ੀ ਵੀ ਲਈ ਗਈ।  

ਫਿਰੋਜ਼ਪੁਰ ਦੇ ਐੱਸਪੀ ਰਣਧੀਰ ਕੁਮਾਰ ਨੇ ਡੀ.ਐਸ.ਪੀ. ਖ਼ਿਲਾਫ਼ ਦੋਸ਼ ਲਾਇਆ ਹੈ ਕਿ ਡੀ.ਐਸ.ਪੀ. ਨੇ ਰਿਸ਼ਵਤ ਲਈ ਗੁਰਮੇਜ ਸਿੰਘ ਨੂੰ ਗੈਰ-ਕਨੂੰਨੀ ਰੱਖਿਆ ਹੋਇਆ ਹੈ। ਡੀ.ਐਸ.ਪੀ. ਦੇ ਉਕਸਾਉਣ ’ਤੇ ਗੁਰਮੇਜ ਨੇ ਟਾਰਜ਼ਨ ਸ਼ਰਮਾ ਤੋਂ ਕੇਸ ਦਰਜ ਕਰਨ ਬਦਲੇ 15 ਹਜ਼ਾਰ ਰੁਪਏ ਖਾਤੇ ਵਿੱਚ ਜਮ੍ਹਾਂ ਕਰਵਾ ਲਏ। ਇਸ ਸ਼ਿਕਾਇਤ ਵਿੱਚ ਗੁਰਮੇਜ ਅਤੇ ਟਾਰਜ਼ਨ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਕੀਤੀ ਗਈ ਹੈ। 

ਇੰਨਾ ਹੀ ਨਹੀਂ ਗੁਰਮੇਜ ਨੇ ਇਸ ਸਾਲ ਡੀ.ਐਸ.ਪੀ. ਬਾਂਸਲ ਦੇ ਖਾਤੇ ਵਿੱਚ 5 ਲੱਖ ਰੁਪਏ ਟਰਾਂਸਫਰ ਕੀਤੇ ਹਨ। ਜਿਸ ਖਾਤੇ ਵਿੱਚ ਪੈਸੇ ਟਰਾਂਸਫਰ ਕੀਤੇ ਗਏ ਸਨ, ਉਹ ਡੀ.ਐਸ.ਪੀ. ਦੇ ਮੋਬਾਈਲ ਨੰਬਰ ਨਾਲ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਗੁਰਮੇਜ ਨੇ ਪ੍ਰਦੀਪ ਦੇ ਖਾਤੇ ਵਿਚ 3.5 ਲੱਖ ਰੁਪਏ ਨਕਦ ਜਮ੍ਹਾ ਕਰਵਾ ਦਿੱਤੇ ਹਨ। ਕਰੀਬ 3 ਲੱਖ ਰੁਪਏ ਡੀ.ਐਸ.ਪੀ. ਦੇ ਨਜ਼ਦੀਕੀ ਲਲਨ ਕੁਮਾਰ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਗਏ। 

ਡੀਐਸਪੀ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਬਲੈਕਮੇਲ ਕਰਕੇ ਪੈਸੇ ਮੰਗਣ ਦਾ ਦੋਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...