October 6, 2026, 2:57 pm
----------- Advertisement -----------
HomeNewsLatest Newsਭ੍ਰਿਸ਼ਟਾਚਾਰ ਮਾਮਲੇ ਵਿੱਚ CBI ਵੱਲੋਂ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਭ੍ਰਿਸ਼ਟਾਚਾਰ ਮਾਮਲੇ ਵਿੱਚ CBI ਵੱਲੋਂ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

Published on

----------- Advertisement -----------

ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਡੀਐਸਪੀ ਅਤੇ ਉਸਦੇ ਰੀਡਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਦੋ ਸਾਲ ਪੁਰਾਣੇ ਇਕ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਕੈਪਟਨ ਅਮਰੋਜ਼ ਸਿੰਘ ਅਤੇ ਉਸਦੇ ਰੀਡਰ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਮਾਮਲਾ ਉਸ ਸਮੇਂ ਦਾ ਹੈ ਜਦੋਂ ਅਮਰੋਜ਼ ਸਿੰਘ ਦੀ ਤਾਇਨਾਤੀ ਜ਼ੀਰਕਪੁਰ ‘ਚ ਸੀ।

ਇਕ ਚੈਨਲ ਦੀ ਖਬਰ ਮੁਤਾਬਕ 2021 ਵਿਚ 50 ਲੱਖ ਰੁਪਏ ਦੀ ਰਿਸ਼ਵਤ ਦਾ ਮਾਮਲਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 2021 ਵਿੱਚ ਸੀਬੀਆਈ ਨੇ 50 ਲੱਖ ਰੁਪਏ ਰਿਸ਼ਵਤ ਮੰਗੇ ਜਾਣ ਸਬੰਧੀ ਕੇਸ ਦਰਜ ਕਰਕੇ ਟਰੈਪ ਲਗਾ ਕੇ 10 ਲੱਖ ਰੁਪਏ ਲੈਂਦੇ ਹੋਏ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਵੀ ਕਿਹਾ ਗਿਆ ਸੀ ਕਿ ਇਸ ਤੋਂ ਪਹਿਲਾਂ ਸਾਢੇ 12 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ। ਇਸ ਸਬੰਧੀ ਅੰਬਾਲਾ ਦੇ ਰਹਿਣ ਵਾਲੇ ਮੋਹਿਤ ਸ਼ਰਮਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਇਕ ਮਾਮਲਾ ਨਿਬੇੜਨ ਲਈ 50 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...