August 28, 2026, 6:55 am
----------- Advertisement -----------
HomeNewsਮਾਮੂਲੀ ਝਗੜੇ ਦੌਰਾਨ ਗੁਆਂਢੀਆਂ 'ਚ ਚੱਲੀਆਂ ਤਲ.ਵਾਰਾਂ, ਇੱਕ ਗੰਭੀਰ ਜ਼ਖ.ਮੀ

ਮਾਮੂਲੀ ਝਗੜੇ ਦੌਰਾਨ ਗੁਆਂਢੀਆਂ ‘ਚ ਚੱਲੀਆਂ ਤਲ.ਵਾਰਾਂ, ਇੱਕ ਗੰਭੀਰ ਜ਼ਖ.ਮੀ

Published on

----------- Advertisement -----------

ਜਲੰਧਰ ਸ਼ਹਿਰ ਦੇ ਨਾਲ ਲੱਗਦੇ ਕਬੂਲਪੁਰਾ ‘ਚ ਮਾਮੂਲੀ ਝਗੜੇ ‘ਚ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਨੇ ਗੁਆਂਢੀ ਨੂੰ ਜ਼ਿਆਦਾ ਰੌਲਾ ਪੈਣ ਕਰਕੇ ਕੰਮ ਬੰਦ ਕਰਨ ਲਈ ਕਿਹਾ ਤਾਂ ਗੁਆਂਢੀ ਗੁੱਸੇ ਵਿੱਚ ਆ ਗਿਆ। ਉਸ ਨੇ ਘਰ ਵਿੱਚ ਪਈ ਤਲਵਾਰ ਕੱਢ ਲਈ ਅਤੇ ਕੰਮ ਕਰਨ ਤੋਂ ਰੋਕਣ ਵਾਲੇ ਵਿਅਕਤੀ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਸੁਰਜੀਤ ਕੁਮਾਰ ਪੁੱਤਰ ਜਗੀਰ ਚੰਦ ਦੇ ਸਿਰ ਅਤੇ ਲੱਤਾਂ ‘ਤੇ ਸੱਟਾਂ ਲੱਗੀਆਂ ਅਤੇ ਟਾਂਕੇ ਲਗਾਉਣੇ ਪਏ । 

 ਜਾਣਕਾਰੀ ਦਿੰਦਿਆ ਪੀੜਤ ਸੁਰਜੀਤ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਗੁਆਂਢੀ ਉਸ ਦੀ ਕੰਧ ’ਤੇ ਕੁੱਝ ਠੋਕ ਰਿਹਾ ਸੀ ਤੇ ਬੱਚੇ ਵੀ ਸੌਂ ਨਹੀਂ ਸਕਦੇ ਸਨ। ਉਹ ਸਾਦੇ ਢੰਗ ਨਾਲ ਗੁਆਂਢੀ ਬਲਵੀਰ ਸਿੰਘ ਦੇ ਘਰ ਗਿਆ। ਉਨ੍ਹਾਂ ਦੱਸਿਆ ਕਿ ਤੁਹਾਡੇ ਘਰ ਕੰਮ ਚੱਲ ਰਿਹਾ ਹੈ, ਜਿਸ ਕਰਕੇ ਸ਼ੋਰ ਸ਼ਰਾਬਾ ਹੋ ਰਿਹਾ ਤੇ ਸੋਣਾ ਮੁਸ਼ਕਿਲ ਹੈ,ਕੰਮ ਸਵੇਰੇ ਕਰ ਲੈਣਾ। 

ਸੁਰਜੀਤ ਨੇ ਦੱਸਿਆ ਕਿ ਬੱਸ ਇਸੇ ਗੱਲ ਨੂੰ ਲੈ ਕੇ ਬਲਵੀਰ ਅਤੇ ਉਸ ਦਾ ਲੜਕਾ ਸੰਨੀ ਗਾਲੀ-ਗਲੋਚ ਕਰਨ ਲੱਗੇ। ਬਾਅਦ ‘ਚ ਅਚਾਨਕ ਬਲਬੀਰ ਨੇ ਆਪਣੀ ਤਲਵਾਰ ਨਾਲ ਉਸ ਦੀਆਂ ਲੱਤਾਂ ਅਤੇ ਸਿਰ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਸਥਾਨਕ ਪੰਚ ਅਤੇ ਹੋਰ ਲੋਕ ਪਹੁੰਚ ਗਏ। ਲੋਕ ਉਸ ਨੂੰ ਹਸਪਤਾਲ ਲੈ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...