September 5, 2026, 11:17 pm
----------- Advertisement -----------
HomeNewsLatest Newsਪਿੰਡਾਂ ਦੇ ਦੌਰੇ 'ਤੇ ਆਏ ਕੈਬਿਨਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਨਸ਼ੇ...

ਪਿੰਡਾਂ ਦੇ ਦੌਰੇ ‘ਤੇ ਆਏ ਕੈਬਿਨਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਨਸ਼ੇ ਨਾਲ ਪੁੱਤ ਨੂੰ ਗਵਾ ਬੈਠੇ ਮਜ਼ਦੂਰ ਵਿਅਕਤੀ ਨੇ ਪਾਈਆਂ ਲਾਹਨਤਾਂ

Published on

----------- Advertisement -----------

ਹਲਕਾ ਗੁਰੂਹਰਸਹਾਏ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋ ਮਮਦੋਟ ਬਲਾਕ ਦੇ ਵੱਖ ਵੱਖ ਪਿੰਡਾ ਦਾ ਦੌਰਾ ਕੀਤਾ ਅਤੇ ਲੋਕਾ ਦੀਆ ਮੁਸ਼ਕਿਲਾ ਸੁਣੀਆ। ਪਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਨਾਲ ਪਿੰਡ ਚੁਪਾਤੀ ਵਿਖੇ ਪਹੁੰਚਣ ਤੇ ਇਲਾਕੇ ਵਿੱਚ ਸ਼ਰ੍ਹੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਇੱਕ ਮਜ਼ਦੂਰ ਵਲੋਂ ਲਾਹਨਤਾਂ ਪਾਇਆ ਗਈਆਂ । ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਹੁੰਦੇ ਹੋਏ ਨੇੜਲੇ ਪਿੰਡਾਂ ਚਪਾਤੀ ਵਿੱਖੇ ਪਹੁੰਚੇ ਤਾ ਉਸ ਪਿੰਡ ਚਪਾਤੀ ਦੇ ਵਸਨੀਕ ਰੂੜ ਸਿੰਘ ਨੇ ਫੌਜਾ ਸਿੰਘ ਸਰਾਰੀ ਨੂੰ ਹੱਥ ਜੋੜ ਕੇ ਕਿਹਾ ਕਿ ਮੇਰਾ ਇੱਕ ਪੁੱਤਰ ਤਾ ਚਿੱਟੇ ਨਾਲ ਮਰ ਗਿਆ ਅਤੇ ਦੂਜੇ ਦੀ ਤਿਆਰੀ ਹੈ। ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਕੁੱਝ ਨਹੀ ਕਰ ਰਹੀ। ਉਸ ਵਿਅਕਤੀ ਨੇ ਫੌਜਾ ਸਿੰਘ ਸਰਾਰੀ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਸ਼ਰ੍ਹੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਦਲਿੱਸੇ ਦਿੱਤੇ ਤਾਂ ਮੌਕੇ ਤੇ ਕੈਬਿਨੇਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਹੱਥਾਂ ਪੈਰਾਂ ਦੀ ਪੈ ਗਈ ਤਾਂ ਮੋਕੇ ਤੇ ਮੌਜੂਦਾ ਥਾਣੇ ਲੱਖੋ ਕੇ ਬਹਿਰਾਮ ਦੇ ਐੱਸ ਐੱਚ ਓ ਨੂੰ ਬੁਲਾਇਆ ਜੋ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ।

ਜਦ ਰੂੜ ਸਿੰਘ ਦੇ ਘਰ ਤੱਕ ਪਹੁੰਚ ਕੀਤੀ ਤਾਂ ਘਰ ਦੀ ਹਾਲਤ ਬਹੁਤ ਤਰਸਯੋਗ ਸੀ। ਇਸ ਮੌਕੇ ਰੂੜ ਸਿੰਘ ਅਤੇ ਉਸ ਦੀ ਪਤਨੀ ਨੇ ਕਿਹਾ ਹੈ ਕਿ ਕੋਈ ਵੀ ਸਰਕਾਰ ਆਉਂਦੀ ਹੈ ਤਾਂ ਝੂਠੇ ਦਿਲਾਸੇ ਦੇ ਕੇ ਵੋਟਾਂ ਲੈ ਜਾਂਦੀ ਹੈ। ਉਸੇ ਹੀ ਤਰ੍ਹਾਂ ਆਮ ਆਦਮੀ ਪਾਰਟੀ ਨੇ ਝੂਠੇ ਦਿਲਾਸੇ ਦੇ ਕੇ ਵੋਟਾਂ ਲੈ ਲਈਆਂ ਪਰ ਸੱਤ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਲਾਕੇ ਵਿੱਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ। ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਦੇ ਦਾਅਵੇ ਬਿਲਕੁੱਲ ਖੋਖਲੇ ਹੋ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...