August 16, 2026, 8:41 pm
----------- Advertisement -----------
HomeNewsLatest Newsਪੰਜਾਬ ਦੇ ਇਸ ਜ਼ਿਲ੍ਹੇ 'ਚ ਤਿਆਰ ਹੋ ਰਿਹਾ 120 ਫੁੱਟ ਉੱਚਾ 'ਵਾਟਰ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਤਿਆਰ ਹੋ ਰਿਹਾ 120 ਫੁੱਟ ਉੱਚਾ ‘ਵਾਟਰ ਪਰੂਫ’ ਰਾਵਣ, ਵਿਦੇਸ਼ ਤੋਂ ਮੰਗਵਾਏ ਸਾਮਾਨ ਨਾਲ ਕੀਤਾ ਜਾ ਰਿਹਾ ਤਿਆਰ

Published on

----------- Advertisement -----------

ਦੁਸਹਿਰਾ ਭਾਰਤੀਆਂ ਦਾ ਇਕ ਅਹਿਮ ਤਿਉਹਾਰ ਹੈ। ਇਹ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਸ ਵਾਰ ਲੁਧਿਆਣਾ ‘ਚ ਪੰਜਾਬ ਦਾ ਸਭ ਤੋਂ ਵੱਡਾ 120 ਫੁੱਟ ਦਾ ਰਾਵਣ ਦਾ ਪੁਤਲਾ ਸਾੜਿਆ ਜਾਵੇਗਾ। ਦੱਸ ਦਈਏ ਕਿ 3 ਪੁਸ਼ਤਾਂ ਤੋਂ ਕੰਮ ਕਰ ਰਹੇ ਮੁਸਲਿਮ ਪਰਿਵਾਰ ਵਲੋਂ ਰਾਵਣ ਦਾ ਪੁਤਲਾ ਤਿਆਰ ਕੀਤਾ ਜਾ ਰਿਹਾ ਹੈ।
ਲੁਧਿਆਣਾ ਦੇ ਦਰੇਸੀ ਮੈਦਾਨ ਵਿੱਚ ਪੰਜਾਬ ਦਾ ਸਭ ਤੋਂ ਵੱਡਾ 120 ਫੁੱਟ ਉੱਚਾ ਰਾਵਣ ਦਾ ਪੁਤਲਾ ਬਣਾਇਆ ਜਾ ਰਿਹਾ ਹੈ। ਇਸ ‘ਤੇ ਮੀਂਹ ਵੀ ਆਪਣਾ ਅਸਰ ਨਹੀਂ ਦਿਖਾ ਸਕੇਗਾ ਕਿਉਂਕਿ ਇਹ ਵਾਟਰ ਪਰੂਫ ਪੇਪਰ ਨਾਲ ਤਿਆਰ ਕੀਤਾ ਜਾ ਰਿਹਾ ਹੈ। ਖਾਸ ਕਰਕੇ ਰਾਵਣ ਨੂੰ ਤਿਆਰ ਕਰਨ ਵਾਲੇ ਕਾਰੀਗਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇਸ ਰਾਵਣ ਨੂੰ ਤਿਆਰ ਕਰਨ ਲਈ ਅਮਰੀਕਾ ਤੋਂ ਕਾਗਜ਼ ਮੰਗਵਾਏ ਹਨ ਤਾਂ ਜੋ ਬਾਰਿਸ਼ ਦੌਰਾਨ ਇਹ ਖਰਾਬ ਨਾ ਹੋ ਜਾਵੇ।
ਰਾਵਣ ਬਣਾਉਣ ਵਾਲੇ ਕਾਰੀਗਰ ਆਕੀਲ ਖਾਨ ਦਾ ਕਹਿਣਾ ਹੈ ਕਿ ਉਹ ਆਗਰਾ ਤੋਂ ਆਇਆ ਹੈ। 40 ਲੋਕਾਂ ਦੀ ਟੀਮ ਹੈ ਜੋ ਦੋ ਹਿੱਸਿਆਂ ਵਿੱਚ ਕੰਮ ਕਰ ਰਹੀ ਹੈ। ਪੰਜਾਬ ਦੇ ਮੋਹਾਲੀ, ਚੰਡੀਗੜ੍ਹ, ਜਲੰਧਰ ਕੈਂਟ ਅਤੇ ਲੁਧਿਆਣਾ ਵਿੱਚ ਰਾਵਣ ਤਿਆਰ ਕੀਤਾ ਜਾ ਰਿਹਾ ਹੈ। ਦਰੇਸੀ ਵਿੱਚ ਰਾਵਣ, ਮੇਘਨਾਥ ਅਤੇ ਕੁਭਕਰਨ ਦੇ ਤਿੰਨ ਪੁਤਲੇ ਕਰੀਬ 3 ਲੱਖ ਰੁਪਏ ਵਿੱਚ ਤਿਆਰ ਕੀਤੇ ਜਾ ਰਹੇ ਹਨ।
ਅਕੀਲ ਖਾਨ ਨੇ ਦੱਸਿਆ ਕਿ ਉਸ ਦਾ ਮਾਮਾ ਇਮਰਾਨ ਸਿਵਲ ਇੰਜੀਨੀਅਰ ਹੈ। ਰਾਵਣ ਬਣਾਉਣ ਦੇ ਆਪਣੇ ਪੁਰਖਿਆਂ ਦੇ ਕੰਮ ਕਾਰਨ ਉਸਨੇ ਨੌਕਰੀ ਛੱਡ ਦਿੱਤੀ। ਉਨ੍ਹਾਂ ਦਾ ਪਰਿਵਾਰ 1992 ਤੋਂ ਰਾਵਣ ਬਣਾਉਣ ਦਾ ਕੰਮ ਕਰ ਰਿਹਾ ਹੈ। ਇਹ ਉਸਦੀ ਤੀਜੀ ਪੀੜ੍ਹੀ ਹੈ।ਅਕੀਲ ਨੇ ਦੱਸਿਆ ਕਿ 120 ਫੁੱਟ ਉੱਚੇ ਰਾਵਣ ਦਾ ਜੈਕਟ ਖਿੱਚ ਦਾ ਕੇਂਦਰ ਹੋਵੇਗਾ। ਜੈਕਟ ‘ਤੇ ਇੱਕ ਚੱਕਰ ਬਣਾਇਆ ਜਾਵੇਗਾ. ਇਸ ਨੂੰ ਕੰਪਿਊਟਰਾਈਜ਼ਡ ਡਿਜ਼ਾਈਨ ਨਾਲ ਤਿਆਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...