ਲੁਧਿਆਣਾ ‘ਚ ਅੱਜ ਸ਼ੇਰਪੁਰ ਚੌਕ ‘ਤੇ ਡਸਟਰ ਕਾਰ ਆਪਣਾ ਸੰਤੁਲਨ ਗੁਆ ਬੈਠੀ, ਜਿਸ ਤੋਂ ਬਾਅਦ ਕਾਰ ਦੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦਾ ਇੰਜਣ ਅਤੇ ਅੱਗੇ ਦਾ ਸ਼ੀਸ਼ਾ ਟੁੱਟ ਗਿਆ। ਰਾਹਗੀਰਾਂ ਦੀ ਮਦਦ ਨਾਲ ਕਾਰ ਚਾਲਕ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਕਾਰ ਚਾਲਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿੱਥੋਂ ਆ ਰਿਹਾ ਸੀ।
ਦੱਸ ਦਈਏ ਕਾਰ ਚਾਲਕ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਮੌਜੂਦ ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਹਾਈਵੇ ’ਤੇ ਲੱਗੇ ਜਾਮ ਨੂੰ ਹਟਾਇਆ।
ਉਧਰ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਬੱਸ ਦੇ ਡਰਾਈਵਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪਟਿਆਲਾ ਤੋਂ ਸਵਾਰੀਆਂ ਲੈ ਕੇ ਲੁਧਿਆਣਾ ਆ ਰਿਹਾ ਸੀ। ਡਸਟਰ ਕਾਰ ਦਾ ਡਰਾਈਵਰ ਲੁਧਿਆਣਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਉਸ ਦੀ ਕਾਰ ਲਗਭਗ 100 ਦੀ ਸਪੀਡ ‘ਤੇ ਹੋਵੇਗੀ।
ਪਰਮਜੀਤ ਅਨੁਸਾਰ ਸਵਾਰੀਆਂ ਨੂੰ ਉਤਾਰਨ ਤੋਂ ਬਾਅਦ ਉਹ ਬੱਸ ਅੱਗੇ ਵਧਿਆ ਹੀ ਸੀ ਕਿ ਤੇਜ਼ ਰਫਤਾਰ ਕਾਰ ਚਾਲਕ ਨਾਲ ਉਸ ਦੀ ਟੱਕਰ ਹੋ ਗਈ। ਬੱਸ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।