September 19, 2026, 4:03 am
----------- Advertisement -----------
HomeNewsLatest Newsਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 29 ਮਾਰਚ (ਬਲਜੀਤ ਮਰਵਾਹਾ): ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ ‘ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ ‘ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ ‘ਤੇ ਤਾਇਨਾਤ ਸਟਾਫ ਸ਼ਾਮਿਲ ਹੈ।

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...