April 26, 2026, 11:54 pm
----------- Advertisement -----------
HomeNewsBreaking Newsਰਾਜ ਸਭਾ ਦੀਆਂ 57 ਸੀਟਾਂ ਲਈ 10 ਜੂਨ ਨੂੰ ਵੋਟਿੰਗ, ਪੰਜਾਬ ਵਿੱਚ...

ਰਾਜ ਸਭਾ ਦੀਆਂ 57 ਸੀਟਾਂ ਲਈ 10 ਜੂਨ ਨੂੰ ਵੋਟਿੰਗ, ਪੰਜਾਬ ਵਿੱਚ 2 ਸੀਟਾਂ ‘ਤੇ ਹੋਵੇਗੀ ਚੋਣ

Published on

----------- Advertisement -----------

ਚੰਡੀਗੜ੍ਹ, 13 ਮਈ 2022 – ਚੋਣ ਕਮਿਸ਼ਨ ਨੇ 10 ਜੂਨ ਨੂੰ 15 ਰਾਜਾਂ ਤੋਂ ਖਾਲੀ ਹੋਈਆਂ ਰਾਜ ਸਭਾ ਦੀਆਂ 57 ਖਾਲੀ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ‘ਚ 11 ਸੀਟਾਂ ਯੂਪੀ ਤੋਂ, 6 ਮਹਾਰਾਸ਼ਟਰ ਤੋਂ ਪੰਜਾਬ ਤੋਂ 2 ਸੀਟਾਂ ਹਨ।

ਦੱਸ ਦਈਏ ਕਿ ਪੰਜਾਬ ਤੋਂ ਕਾਂਗਰਸ ਪਾਰਟੀ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ। ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ ਅਹੁਦੇ ਦੀ ਮਿਆਦ ਅਤੇ ਉਨ੍ਹਾਂ ਦੀ ਸੇਵਾਮੁਕਤੀ `ਤੇ 4 ਜੁਲਾਈ, 2022 ਨੂੰ ਖ਼ਤਮ ਹੋਣ ਵਾਲੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਤੈਅ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ, 2022 (ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ) ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...