November 17, 2026, 4:03 am
----------- Advertisement -----------
HomeNewsBreaking Newsਟਰਾਂਸਪੋਰਟ ਟੈਂਡਰ ਘੁਟਾਲੇ 'ਚ ED ਦੀ ਕਾਰਵਾਈ: ਇੰਟਰਪੋਲ ਦੀ ਮਦਦ ਨਾਲ ਭਗੌੜੇ...

ਟਰਾਂਸਪੋਰਟ ਟੈਂਡਰ ਘੁਟਾਲੇ ‘ਚ ED ਦੀ ਕਾਰਵਾਈ: ਇੰਟਰਪੋਲ ਦੀ ਮਦਦ ਨਾਲ ਭਗੌੜੇ ਸਿੰਗਲਾ ਨੂੰ ਲਿਆਂਦਾ ਜਾਵੇਗਾ ਭਾਰਤ

Published on

----------- Advertisement -----------
  • ਤਲਾਸ਼ੀ ਦੌਰਾਨ ਮਿਲੇ ਅਹਿਮ ਦਸਤਾਵੇਜ਼

ਲੁਧਿਆਣਾ, 27 ਅਗਸਤ 2023 – ਲੁਧਿਆਣਾ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਸਟਰਮਾਈਂਡ ਅਤੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ‘ਤੇ ਈਡੀ ਨੇ ਸ਼ਿਕੰਜਾ ਕੱਸਿਆ ਹੈ। ਸੂਤਰਾਂ ਮੁਤਾਬਕ ਜਲਦ ਹੀ ਈਡੀ ਇੰਟਰਪੋਲ ਦੀ ਮਦਦ ਨਾਲ ਸਿੰਗਲਾ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਹੀ ਹੈ। ਹੁਣ ਉਹ ਕੈਨੇਡਾ ਵਿੱਚ ਰਹਿ ਰਿਹਾ ਹੈ। ਸਿੰਗਲਾ ‘ਤੇ ਸਟੇਟ ਵਿਜੀਲੈਂਸ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਖਤੀ ਸ਼ੁਰੂ ਕਰ ਦਿੱਤੀ ਹੈ।

ਪਿਛਲੇ ਵੀਰਵਾਰ ਨੂੰ ਤਲਾਸ਼ੀ ਦੌਰਾਨ ਈਡੀ ਨੇ ਆਰਕੇ ਸਿੰਗਲਾ ਦੀ ਰਾਜਗੁਰੂ ਨਗਰ 164ਏ ਦੀ ਕੋਠੀ ਦੀ ਵੀ ਤਲਾਸ਼ੀ ਲਈ ਸੀ। ਟੀਮ ਨੇ ਇੱਥੋਂ ਕਈ ਅਹਿਮ ਦਸਤਾਵੇਜ਼ ਬਰਾਮਦ ਕੀਤੇ ਹਨ। ਜਿਸ ਦੀ ਮਦਦ ਨਾਲ ਸਿੰਗਲਾ ਨੂੰ ਇੰਟਰਪੋਲ ਰਾਹੀਂ ਭਾਰਤ ਲਿਆਂਦਾ ਜਾਵੇਗਾ।

ਸਿੰਗਲਾ ਦੀ ਕੋਠੀ ਲੰਬੇ ਸਮੇਂ ਤੋਂ ਬੰਦ ਪਈ ਹੈ। ਕੋਠੀ ਵਿੱਚ ਕੋਈ ਵੀ ਰਹਿ ਨਹੀਂ ਰਿਹਾ ਹੈ, ਇਸ ਲਈ ਇਸ ਬੰਦ ਕੋਠੀ ਨੂੰ ਖੋਲ੍ਹਣ ਤੋਂ ਪਹਿਲਾਂ ਸਾਬਕਾ ਇਲਾਕਾ ਕੌਂਸਲਰ ਦੇ ਪਤੀ ਸੁਨੀਲ ਕਪੂਰ ਅਤੇ ਸਰਾਭਾ ਨਗਰ ਥਾਣੇ ਦੇ ਇੱਕ ਏਐਸਆਈ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।

ਇਹ ਸਮੁੱਚੀ ਤਲਾਸ਼ੀ ਈਡੀ ਦੇ ਐਡੀਸ਼ਨਲ ਡਾਇਰੈਕਟਰ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਕੀਤੀ ਗਈ ਅਤੇ ਡੁਪਲੀਕੇਟ ਚਾਬੀਆਂ ਤਿਆਰ ਕਰਕੇ ਇਸ ਕੋਠੀ ਵਿੱਚ ਤਲਾਸ਼ੀ ਮੁਹਿੰਮ ਨੂੰ ਪੂਰਾ ਕੀਤਾ ਗਿਆ। ਮਨੀ ਲਾਂਡਰਿੰਗ ਐਕਟ 2002 ਦੇ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਟੀਮ ਨੇ ਕੋਠੀ ਤੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿੰਗਲਾ ਦੀ ਪਤਨੀ, ਦੋ ਪੁੱਤਰਾਂ ਅਤੇ ਪੀਐਨਬੀ ਸ਼ਾਖਾ ‘ਚ ਸਥਿਤ ਇਕ ਬੈਂਕ ਲਾਕਰ ਦੇ ਪੰਜ ਬੈਂਕ ਖਾਤਿਆਂ ਨੂੰ ਜ਼ਬਤ ਕਰ ਲਿਆ। ਜ਼ਬਤ ਕੀਤੇ ਗਏ ਬੈਂਕ ਖਾਤਿਆਂ ਵਿੱਚੋਂ ਚਾਰ ਖਾਤੇ ਐਚਡੀਐਫਸੀ ਸ਼ਾਖਾ ਨਾਲ ਸਬੰਧਤ ਹਨ ਅਤੇ ਇੱਕ ਖਾਤਾ ਬੈਂਕ ਆਫ ਇੰਡੀਆ ਦਾ ਹੈ।

ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਿੰਗਲਾ ਨੇ ਇਸ ਬੈਂਕ ਲਾਕਰ ‘ਚ ਕਾਲਾ ਧਨ ਛੁਪਾਇਆ ਹੋ ਸਕਦਾ ਹੈ। ਇਸ ਕਾਰਨ ਈਡੀ ਹੁਣ ਇੰਟਰਪੋਲ ਨਾਲ ਸੰਪਰਕ ਕਰ ਰਹੀ ਹੈ ਤਾਂ ਜੋ ਕੈਨੇਡਾ ‘ਚ ਰਹਿ ਰਹੇ ਸਿੰਗਲਾ ਨੂੰ ਭਾਰਤ ਲਿਆਂਦਾ ਜਾ ਸਕੇ।

ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਨੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਸੀ। ਇਨ੍ਹਾਂ ਜਾਇਦਾਦਾਂ ‘ਤੇ ਨੋਟਿਸ ਚਿਪਕਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਵਿਜੀਲੈਂਸ ਨੂੰ ਸਿੰਗਲਾ ਦੀਆਂ 8 ਨਵੀਆਂ ਜਾਇਦਾਦਾਂ ਦਾ ਪਤਾ ਲੱਗਾ ਹੈ। ਵਿਜੀਲੈਂਸ ਨੇ ਇਹ ਕਾਰਵਾਈ ਲੁਧਿਆਣਾ ਅਦਾਲਤ ਦੇ ਵਿਸ਼ੇਸ਼ ਜੱਜ ਡਾ: ਅਜੀਤ ਅਤਰੀ ਵੱਲੋਂ 8 ਅਗਸਤ 2023 ਨੂੰ ਜਾਰੀ ਹੁਕਮਾਂ ਤਹਿਤ ਕੀਤੀ ਹੈ।

ਸਿੰਗਲਾ ਪਿਛਲੇ ਸਾਲ ਕਾਂਗਰਸ ਸਰਕਾਰ ਡਿੱਗਣ ਤੋਂ ਬਾਅਦ ਲੁਧਿਆਣਾ ਤੋਂ ਕੈਨੇਡਾ ਭੱਜ ਗਿਆ ਸੀ। ਉਸ ਨੇ ਕੈਨੇਡਾ ਪਹੁੰਚ ਕੇ ਪੀ.ਆਰ. ਵਿਜੀਲੈਂਸ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਸਿੰਗਲਾ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਅਤੇ ਵਿਜੀਲੈਂਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਇੰਟਰਪੋਲ ਨੂੰ ਵੀ ਲਿਖਿਆ ਹੈ। ਸਿੰਗਲਾ ਨੂੰ 16 ਅਗਸਤ 2022 ਨੂੰ ਨਾਮਜ਼ਦ ਕੀਤਾ ਗਿਆ ਸੀ। ਉਸ ਨੂੰ 3 ਦਸੰਬਰ 2022 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...