November 17, 2026, 3:36 am
----------- Advertisement -----------
HomeNewsBreaking Newsਸਾਬਕਾ ਕਾਂਗਰਸੀ ਮੰਤਰੀ ਆਸ਼ੂ ਦੇ ਘਰ ਈਡੀ ਦਾ ਛਾਪਾ

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਦੇ ਘਰ ਈਡੀ ਦਾ ਛਾਪਾ

Published on

----------- Advertisement -----------
  • ਭਾਰਤ ਭੂਸ਼ਣ ਆਸ਼ੂ ‘ਤੇ ਕਈ ਘੁਟਾਲਿਆਂ ਦੇ ਦੋਸ਼
  • ਫੂਡ ਸਪਲਾਈ ਅਧਿਕਾਰੀਆਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ

ਲੁਧਿਆਣਾ, 24 ਅਗਸਤ 2023 – ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਈਡੀ ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ।

ਫਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਸਰਕਾਰ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਆਸ਼ੂ ‘ਤੇ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਦੋਸ਼ ਲੱਗੇ ਸਨ।

ਪੰਜਾਬ ਸਰਕਾਰ ਨੇ ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ ਕੀਤੇ ਹਨ। ਇਸ ਕਾਰਨ ਆਸ਼ੂ ਨੂੰ ਕਈ ਮਹੀਨੇ ਜੇਲ੍ਹ ਕੱਟਣੀ ਪਈ ਅਤੇ ਹੁਣ ਉਹ ਜ਼ਮਾਨਤ ‘ਤੇ ਬਾਹਰ ਹੈ। ਈਡੀ ਨੇ ਵਿਜੀਲੈਂਸ ਤੋਂ ਅਨਾਜ ਘੁਟਾਲੇ ਦੇ ਕਾਗਜ਼ ਲਏ ਸਨ। ਇਸ ਤੋਂ ਬਾਅਦ ਜਾਂਚ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ ਈਡੀ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...