May 1, 2026, 9:07 am
----------- Advertisement -----------
HomeNewsਈ ਡੀ ਦੀ ਸੰਜੇ ਸਿੰਘ ਖਿਲਾਫ ਕਾਰਵਾਈ ਆਸ ਮੁਤਾਬਕ ਕਿਉਂਕਿ ਉਹ ਵਿਵਾਦਗ੍ਰਸਤ...

ਈ ਡੀ ਦੀ ਸੰਜੇ ਸਿੰਘ ਖਿਲਾਫ ਕਾਰਵਾਈ ਆਸ ਮੁਤਾਬਕ ਕਿਉਂਕਿ ਉਹ ਵਿਵਾਦਗ੍ਰਸਤ ਆਬਕਾਰੀ ਨੀਤੀ ਪ੍ਰਵਾਨ ਕਰਵਾਉਣ ਵਿਚ ਸਭ ਤੋਂ ਸਰਗਰਮ ਸਨ: ਮਨਜਿੰਦਰ ਸਿੰਘ ਸਿਰਸਾ

Published on

----------- Advertisement -----------

ਨਵੀਂ ਦਿੱਲੀ, 4 ਅਕਤੂਬਰ (ਬਲਜੀਤ ਮਰਵਾਹਾ): ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਆਪ ਦੇ ਐਮ ਪੀ ਸੰਜੇ ਸਿੰਘ ਦੀ ਗ੍ਰਿਫਤਾਰੀ ਆਸ ਮੁਤਾਬਕ ਹੋਈ ਹੈ ਕਿਉਂਕਿ ਉਹ ਵਿਵਾਦਗ੍ਰਸਤ ਆਬਕਾਰੀ ਨੀਤੀ ਪ੍ਰਵਾਨ ਕਰਵਾਉਣ ਵਿਚ ਸਭ ਤੋਂ ਸਰਗਰਮ ਸਨ।
ਇਥੇਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਇਹ ਸ੍ਰੀ ਸੰਜੇ ਸਿੰਘ ਹੀ ਸਨ ਜਿਹਨਾਂ ਨੇ ਸ੍ਰੀ ਦਿਨੇਸ਼ ਅਰੋੜਾ ਨੂੰ ਸ੍ਰੀ ਮਨੀਸ਼ ਸਿਸੋਦੀਆ ਨਾਲ ਮਿਲਵਾਇਆ ਤੇ ਫਿਰ ਪ੍ਰਾਈਵੇਟ ਸ਼ਰਾਬ ਕਾਰੋਬਾਰੀਆਂ ਤੋਂ ਪੈਸੇ ਵਸੂਲਣ ਵਾਸਤੇ ਵਿਵਾਦਗ੍ਰਸਤ ਨੀਤੀ ਬਣਾਈ ਗਈ। ਉਹਨਾਂ ਕਿਹਾ ਕਿ ਇਸ ਮੀਟਿੰਗ ਤੇ ਇਸ ਮਗਰੋਂ ਹੋਈਆਂ ਮੀਟਿੰਗਾਂ ਦੀ ਬਦੌਲਤ ਹੀ ਇਹ ਨੀਤੀ ਪ੍ਰਵਾਨ ਹੋਈ।
ਉਹਨਾਂ ਕਿਹਾ ਕਿ ਸ੍ਰੀ ਗ੍ਰਿਫਤਾਰੀ ਤੋਂ ਪਹਿਲਾਂ ਸ੍ਰੀ ਸੰਜੇ ਸਿੰਘ ਨੇ ਆਪ ਇਹ ਮੰਨ ਲਿਆ ਸੀ ਕਿ ਈ ਡੀ ਉਹਨਾਂ ਦੇ ਘਰ ’ਤੇ ਛਾਪੇਮਾਰੀ ਕਰੇਗੀ ਕਿਉਂਕਿ ਉਹ ਜਾਣਦੇ ਸਨ ਕਿ ਉਹਨਾਂ ਨੇ ਘੁਟਾਲਾ ਕੀਤਾ ਹੈ ਤੇ ਇਹ ਹੁਣ ਦੇਸ਼ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕਾ ਹੈ।
ਉਹਨਾਂ ਕਿਹਾ ਕਿ ਜੋ ਵੀ ਦੇਸ਼ ਵਿਚ ਭ੍ਰਿਸ਼ਟਾਚਾਰ ਵਿਚ ਸ਼ਾਮਲ ਹੈ, ਉਸਨੂੰ ਦੇਸ਼ ਦੇ ਕਾਨੂੰਨ ਮੁਤਾਬਕ ਸਜ਼ਾ ਤਾਂ ਝੱਲਣੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...