September 22, 2026, 3:23 am
----------- Advertisement -----------
HomeNewsBreaking Newsਚੰਡੀਗੜ੍ਹ ਸਥਿਤ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਖਿਲਾਫ ED ਦੀ ਵੱਡੀ ਕਾਰਵਾਈ

ਚੰਡੀਗੜ੍ਹ ਸਥਿਤ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਖਿਲਾਫ ED ਦੀ ਵੱਡੀ ਕਾਰਵਾਈ

Published on

----------- Advertisement -----------

ਚੰਡੀਗੜ੍ਹ ਸਥਿਤ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਖਿਲਾਫ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉਸ ਦੀਆਂ 24 ਅਚੱਲ ਜਾਇਦਾਦਾਂ ਤੋਂ ਇਲਾਵਾ ਨਕਦੀ, ਲਗਜ਼ਰੀ ਕਾਰਾਂ, ਮਿਊਚਲ ਫੰਡ, ਐੱਫ.ਡੀ.ਆਰ., ਬੈਂਕ ਬੈਲੇਂਸ ਜ਼ਬਤ ਕਰ ਲਿਆ ਹੈ। ਇਸ ਦੀ ਕੁੱਲ ਕੀਮਤ 82.12 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਐਕਟ 2002 ਤਹਿਤ ਕੀਤੀ ਹੈ। ਇਹ ਸਾਰੀ ਕੁਰਕ ਜਾਇਦਾਦ ਬੈਂਕ ਫਰਾਡ ਰਾਹੀਂ ਕਮਾਏ ਪੈਸੇ ਨਾਲ ਕੀਤੀ ਗਈ ਹੈ। ਮੁਲਜ਼ਮਾਂ ਕੋਲ ਹਰਿਆਣਾ ਦੇ ਅੰਬਾਲਾ, ਸੋਨੀਪਤ ਤੋਂ ਲੈ ਕੇ ਦਿੱਲੀ ਅਤੇ ਗੁੜਗਾਉਂ ਤੱਕ ਦੀਆਂ ਜਾਇਦਾਦਾਂ ਹਨ।

ਇਸ ਮਾਮਲੇ ਵਿੱਚ ਪਹਿਲਾਂ ਸੀ.ਬੀ.ਆਈ. ਇਸ ਤੋਂ ਬਾਅਦ ਈਡੀ ਨੇ ਇਸ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਇਹ ਸਾਰੀਆਂ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਕੰਪਨੀ ਦੇ ਮਾਲਕਾਂ ਪ੍ਰਣਬ ਗੁਪਤਾ, ਵਿਨੀਤ ਗੁਪਤਾ ਅਤੇ ਉਨ੍ਹਾਂ ਦੇ ਚਾਰਟਰਡ ਅਕਾਊਂਟੈਂਟ ਸੁਰਜੀਤ ਕੁਮਾਰ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਹਨ।

  ਸੀਬੀਆਈ ਨੇ ਇਹ ਕੇਸ 2021 ਵਿੱਚ ਦਰਜ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ 2023 ਵਿੱਚ ਆਪਣੀ ਕਾਰਵਾਈ ਸ਼ੁਰੂ ਕੀਤੀ। ਕੰਪਨੀ ‘ਤੇ 1626 ਕਰੋੜ ਰੁਪਏ ਦਾ ਬੈਂਕ ਲੋਨ ਲੈ ਕੇ ਧੋਖਾਧੜੀ ਕਰਨ ਦਾ ਦੋਸ਼ ਸੀ। 

ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਕੰਪਨੀ ਦੇ ਦੋਵੇਂ ਡਾਇਰੈਕਟਰਾਂ ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਬੈਂਕ ਨੂੰ ਧੋਖਾ ਦੇ ਕੇ ਇਹ ਕਰਜ਼ਾ ਲਿਆ ਸੀ ਅਤੇ ਕਰਜ਼ੇ ਦੀ ਰਕਮ ਨੂੰ ਆਪਣੀ ਜਾਇਦਾਦ ਬਣਾਉਣ ਲਈ ਡਾਇਵਰਟ ਕੀਤਾ ਸੀ। ਬਾਂਸਲ ਨੇ ਆਪਣੀ ਚਾਰਟਰਡ ਅਕਾਊਂਟੈਂਸੀ ਫਰਮ ਐਸ ਕੇ ਬਾਂਸਲ ਐਂਡ ਕੰਪਨੀ ਰਾਹੀਂ ਪੈਰਾਬੋਲਿਕ ਡਰੱਗਜ਼ ਲਿਮਟਿਡ ਨੂੰ ਝੂਠੇ ਸਰਟੀਫਿਕੇਟ ਜਾਰੀ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...