November 16, 2026, 1:30 am
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ ਮੰਤਰੀ ਧਰਮਸੋਤ ਖਿਲਾਫ ED ਦੀ ਵੱਡੀ ਕਾਰਵਾਈ: 4.58 ਕਰੋੜ...

ਪੰਜਾਬ ਦੇ ਸਾਬਕਾ ਮੰਤਰੀ ਧਰਮਸੋਤ ਖਿਲਾਫ ED ਦੀ ਵੱਡੀ ਕਾਰਵਾਈ: 4.58 ਕਰੋੜ ਦੀ ਜਾਇਦਾਦ ਜ਼ਬਤ

Published on

----------- Advertisement -----------

ਚੰਡੀਗੜ੍ਹ, 15 ਮਾਰਚ 2024 – ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦਈਏ ਕਿ ਕਾਂਗਰਸ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ‘ਚ ਈਡੀ ਜਾਂਚ ਕਰ ਰਹੀ ਹੈ।

ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਨੇ ਕਿਹਾ- ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਹੈ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਜਿਸ ਵਿੱਚ ਪੰਜਾਬ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਇੱਕ ਰਿਹਾਇਸ਼ੀ ਫਲੈਟ ਸ਼ਾਮਲ ਹੈ ਜਿਸ ਵਿੱਚ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਜਾਇਦਾਦ ਸ਼ਾਮਲ ਹੈ।

ਈਡੀ ਨੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਐਫਆਈਆਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ। ਈਡੀ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.39 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਸੀ। ਧਰਮਸੋਤ ਤੋਂ ਵੀ ਇਸ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ। ਪਰ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੋ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ ‘ਤੇ ਈਡੀ ਨੇ ਇਹ ਕਾਰਵਾਈ ਕੀਤੀ। ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਿਵਲ ਹਸਪਤਾਲ ਤੋਂ ਉਸ ਦਾ ਮੈਡੀਕਲ ਕਰਵਾਇਆ ਗਿਆ। ਨਵੰਬਰ 2023 ਵਿਚ ਹੀ ਧਰਮਸੋਤ ਤੋਂ ਇਲਾਵਾ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...