August 11, 2026, 10:21 am
----------- Advertisement -----------
HomeNewsBreaking Newsਸਿੱਖਿਆ ਬੋਰਡ ਨੇ ਸਤੰਬਰ ਮਹੀਨੇ ਦੀ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕੀਤੀ, 27...

ਸਿੱਖਿਆ ਬੋਰਡ ਨੇ ਸਤੰਬਰ ਮਹੀਨੇ ਦੀ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕੀਤੀ, 27 ਸਤੰਬਰ ਤੋਂ ਹੋਣਗੀਆਂ ਪ੍ਰੀਖਿਆਵਾਂ

Published on

----------- Advertisement -----------

ਮੋਹਾਲੀ, 7 ਸਤੰਬਰ 2022 – ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਸਤੰਬਰ 2022 ਟਰਮ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੀਆਂ ਪ੍ਰਾਇਮਰੀ, ਅੱਪਰ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਲਈ ਸਾਂਝੇ ਤੌਰ ‘ਤੇ ਡੇਟਸ਼ੀਟ ਤਿਆਰ ਕੀਤੀ ਗਈ ਹੈ। ਬੋਰਡ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

ਪ੍ਰਾਇਮਰੀ ਜਮਾਤਾਂ ਦੀਆਂ ਪ੍ਰੀਖਿਆਵਾਂ 1 ਅਕਤੂਬਰ ਤੋਂ ਸ਼ੁਰੂ ਹੋ ਕੇ 7 ਅਕਤੂਬਰ ਤੱਕ ਚੱਲਣਗੀਆਂ, ਜਦੋਂ ਕਿ ਅੱਪਰ ਪ੍ਰਾਇਮਰੀ ਜਮਾਤਾਂ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਸਤੰਬਰ ਤੋਂ 7 ਅਕਤੂਬਰ ਤੱਕ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਸਤੰਬਰ ਤੋਂ ਸ਼ੁਰੂ ਹੋਣਗੀਆਂ ਅਤੇ 30 ਸਤੰਬਰ ਤੱਕ ਚੱਲਣਗੀਆਂ। ਜਦਕਿ ਸਕੂਲ ਮੁਖੀ ਆਪਣੇ ਪੱਧਰ ‘ਤੇ 11ਵੀਂ ਅਤੇ 12ਵੀਂ ਜਮਾਤ ਦੇ ਚੱਲ ਰਹੇ ਸਟਰੀਮ ਅਨੁਸਾਰ ਹੋਰ ਪੇਪਰਾਂ ਦੀ ਡੇਟਸ਼ੀਟ ਤਿਆਰ ਕਰਨਗੇ ਪਰ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆਵਾਂ 10 ਅਕਤੂਬਰ ਤੱਕ ਲਈਆਂ ਜਾਣ।

PSEB ਨੇ ਪ੍ਰੀਖਿਆਵਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ 6ਵੀਂ ਤੋਂ 12ਵੀਂ ਜਮਾਤ ਲਈ ਪ੍ਰੀਖਿਆ ਦਾ ਸਿਲੇਬਸ 31 ਅਗਸਤ ਤੱਕ ਹੋਣ ਵਾਲੇ ਸੈਸ਼ਨ ਵਿੱਚ ਹੀ ਆਵੇਗਾ। ਪ੍ਰੀਖਿਆ ਸਵੇਰ ਅਤੇ ਸ਼ਾਮ ਦੇ ਸੈਸ਼ਨ ਵਿੱਚ ਕਰਵਾਈ ਜਾਵੇਗੀ। ਸਵੇਰ ਦਾ ਸੈਸ਼ਨ ਸਵੇਰੇ 8:30 ਵਜੇ ਤੋਂ ਹੋਵੇਗਾ ਜਦਕਿ ਸ਼ਾਮ ਦਾ ਸੈਸ਼ਨ ਸਵੇਰ ਦੇ ਸੈਸ਼ਨ ਦੀ ਪ੍ਰੀਖਿਆ ਸਮਾਪਤ ਹੋਣ ਤੋਂ ਅੱਧੇ ਘੰਟੇ ਬਾਅਦ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਪ੍ਰੀਖਿਆ ਲਈ ਪ੍ਰਸ਼ਨ ਪੱਤਰ ਸਕੂਲ ਮੁਖੀ ਆਪਣੇ ਪੱਧਰ ‘ਤੇ ਤਿਆਰ ਕਰਨਗੇ ਅਤੇ ਪ੍ਰਸ਼ਨ ਪੱਤਰ ਬੋਰਡ ਦੁਆਰਾ ਜਾਰੀ ਅੰਕਾਂ ਦੀ ਵੰਡ ‘ਤੇ ਅਧਾਰਤ ਹੋਵੇਗਾ।

ਪ੍ਰੀਖਿਆ ਪੈਟਰਨ PSEB ਦੁਆਰਾ ਜਾਰੀ ਕੀਤੇ ਗਏ ਨਵੇਂ ਪੈਟਰਨ ਅਨੁਸਾਰ ਹੋਵੇਗਾ। ਪ੍ਰੀਖਿਆ ਲਈ ਤਿਆਰ ਕੀਤੇ ਪ੍ਰਸ਼ਨ ਪੱਤਰ ਦੀ ਕਾਪੀ ਸਕੂਲ ਮੁਖੀ ਵੱਲੋਂ ਪ੍ਰੀਖਿਆ ਤੋਂ ਬਾਅਦ ਸਬੰਧਤ ਬਲਾਕ ਮੈਂਟਰ, ਜ਼ਿਲ੍ਹਾ ਮੈਂਟਰ ਨੂੰ ਦੇਣੀ ਪਵੇਗੀ। ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਪ੍ਰੀਖਿਆ ਦਾ ਪੂਰਾ ਰਿਕਾਰਡ ਵਿਸ਼ਾ, ਜਮਾਤ ਅਤੇ ਵਿਦਿਆਰਥੀ ਅਨੁਸਾਰ ਰੱਖਿਆ ਜਾਵੇ। ਸਕੂਲਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਪ੍ਰੀਖਿਆਵਾਂ ਦੇ ਨਤੀਜੇ 15 ਅਕਤੂਬਰ ਤੱਕ ਜਾਰੀ ਕੀਤੇ ਜਾਣ ਅਤੇ ਉਸੇ ਦਿਨ ਪੀ.ਟੀ.ਐਮ. ਵੀ ਕਰਵਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...