ਸਿੱਖਿਆ ਵਿਭਾਗ ਪੰਜਾਬ ਵਿਚ ਕੰਮ ਕਰਦੇ ਦਰਜਾ ਚਾਰ ਕਰਮਚਾਰੀ ਮੰਗਾਂ ਮਨਵਾਉਣ ਲਈ 28 ਅਗਸਤ ਸੋਮਵਾਰ ਤੋਂ ਕੰਮ ਛੋੜ ਹੜਤਾਲ ਅਤੇ ਜ਼ਿਲ੍ਹਾ ਪੱਧਰ ‘ਤੇ ਰੈਲੀ ਕਰਨਗੇ।
ਦੱਸ ਦਈਏ ਕਿ ਇਸਦੀ ਜਾਣਕਾਰੀ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਗੁਰਮੀਤ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹੜਤਾਲ ਸਬੰਧੀ ਡਿਪਟੀ ਕਮਿਸ਼ਨਰ ਅਤੇ ਸੈਕੰਡਰੀ ਸਿੱਖਿਆ ਅਫਸਰ ਨੂੰ ਅੱਜ ਅਲਟੀਮੇਟਮ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਕੁਝ ਦਿਨਾਂ ਤਕ ਸੂਬਾ ਸਰਕਾਰ ਜਾਂ ਵਿਭਾਗ ਵੱਲੋਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਮੂਹ ਦਰਜਾ ਚਾਰ ਕਰਮਚਾਰੀ ਬਾਈਕਾਟ ਕਰਨਗੇ।
ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਤਨਖਾਹ ਬਹੁਤ ਘੱਟ ਹੈ। ਜਿਸ ਵਿਚ ਵਾਧਾ ਕਰਨ ਦੀ ਮੰਗ ਵੀ ਸ਼ਾਮਲ ਹੈ। ਉਨ੍ਹਾਂ ਤਰਨਤਾਰਨ ਦੇ ਸਮੂਹ ਦਰਜਾ ਚਾਰ ਮੁਲਾਜ਼ਮਾਂ ਨੂੰ ਇਸ ਹੜਤਾਲ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।












