August 15, 2026, 1:36 pm
----------- Advertisement -----------
HomeNewsEducationਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ 'ਚ...

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ‘ਚ ਕਰਵਾਉਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ,6 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।

ਉਨ੍ਹਾਂ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।

ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ। ਉਨ੍ਹਾਂ ਪੱਤਰ ਵਿੱਚ ‘ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ‘ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...