June 1, 2026, 11:28 pm
----------- Advertisement -----------
HomeNewsEducationਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ 'ਚ ਕੰਮ...

ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ‘ਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ

Published on

----------- Advertisement -----------

ਚੰਡੀਗੜ , 23 ਨਵੰਬਰ ( ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ – ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ । ਬੈਂਸ ਨੇ ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਫੀਲਡ ਵਿੱਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ ਕੁਝ ਕਰਮਾਚਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾਉਣ ਦੀ ਥਾਂ ਵੱਖ- ਵੱਖ ਦਫਤਰਾਂ ਵਿੱਚ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ ।

ਬੈਂਸ ਨੇ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਤੱਕ ਜਿਲਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿੱਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਤੇ ਅਹੁਦਾ , ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ, ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿੱਚ ਹਾਜਰ ਕਰਵਾਇਆ ਜਾਵੇਗਾ । ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਸਬੰਧੀ ਕਿਸੇ ਸਕੂਲ ਮੁਖੀ ਜਾਂ ਜ਼ਿਲ੍ਹਾ ਅਧਿਕਾਰੀ ਨੇ ਕਿਸੇ ਮੁਲਾਜਮ ਦਾ ਡਾਟਾ ਛੁਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ । ਬੈਂਸ ਨੇ ਪੰਜਾਬ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਦੇਸ਼ ਵਿੱਚੋਂ ਨਮੂਨੇ ਦਾ ਸਿਸਟਮ ਵਿਕਸਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਵਿਭਾਗ ਵਿੱਚ ਸੁਧਾਰ ਲਿਅਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਯਤਨਸ਼ੀਲ ਹਨ , ਜਿਸਦੇ ਆਉਣ ਵਾਲੇ ਸਮੇਂ ਵਿੱਚ ਵਧੀਆ ਨਤੀਜੇ ਵੀ ਸਾਹਮਣੇ ਆਉਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...