September 28, 2026, 7:21 am
----------- Advertisement -----------
HomeNewsEducationਈ.ਟੀ.ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ, ਸਿੱਖਿਆ ਮੰਤਰੀ ਨੇ 16 ਉਮੀਦਵਾਰਾਂ...

ਈ.ਟੀ.ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ, ਸਿੱਖਿਆ ਮੰਤਰੀ ਨੇ 16 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ, 5 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਬੀਤੇ ਦਿਨ ਸਥਾਨਿਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਸਿੱਖਿਆ ਮੰਤਰੀ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ। ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਖਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ ਵਿੱਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨਾਂ ਨੇ ਨਵ ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਨਾਉਣ ਲਈ ਸਮਰਪਨ ਦੀ ਭਾਵਨਾ ਨਾਲ ਜ਼ਿੰਮੇਂਵਾਰੀ ਨਿਭਾਉਣ ਲਈ ਆਖਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...