May 5, 2024, 6:36 pm
----------- Advertisement -----------
HomeNewsEducationਸਕੂਲ ਸਿੱਖਿਆ ਮੰਤਰੀ ਵੱਲੋਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ

ਸਕੂਲ ਸਿੱਖਿਆ ਮੰਤਰੀ ਵੱਲੋਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ

Published on

----------- Advertisement -----------

ਐਸ.ਏ.ਐਸ ਨਗਰ 3 ਦਸੰਬਰ: ਬੋਰਡ ਪ੍ਰੀਖਿਆ 2023 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਂਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਅੱਜ ਇਥੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।

‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਅਧੀਨ ਬੋਰਡ ਦੀ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ। ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ। ਬੈਂਸ ਨੇ ਇਸ ਮੁਹਿੰਮ ਦੇ ਟੀਚੇ ਅਤੇ ਗਾਈਡਲਾਈਨਜ ਆਪ ਤਿਆਰ ਕੀਤੇ ਹਨ, ਇਸ ਮੁਹਿੰਮ ਦਾ ਲੋਗੋ ਵੀ ਉਹਨਾਂ ਆਪ ਡਿਜਾਈਨ ਕਰਵਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕੂਲ ‘ਚ AC ਦਾ ਖਰਚਾ ਮਾਤਾ-ਪਿਤਾ ਨੂੰ ਚੁੱਕਣਾ ਹੋਵੇਗਾ – ਦਿੱਲੀ ਹਾਈਕੋਰਟ

ਸਕੂਲ 'ਚ AC ਦਾ ਖਰਚਾ ਮਾਤਾ-ਪਿਤਾ ਨੂੰ ਚੁੱਕਣਾ ਹੋਵੇਗਾ - ਦਦਿੱਲੀ ਹਾਈ ਕੋਰਟ ਨੇ...

ਪਲਵਲ ‘ਚ ਲੜਕੀ ਨਾਲ ਬਲਾਤਕਾਰ, ਵਿਰੋਧ ਕਰਨ ‘ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਲਵਲ 'ਚ ਇਕ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ...

ਅਨੰਤਨਾਗ ‘ਚ ਗੁਰਦਾਸਪੁਰ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਸ਼੍ਰੀਨਗਰ ਦੇ ਅਨੰਤਨਾਗ 'ਚ ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ...

ਫਾਜ਼ਿਲਕਾ ‘ਚ ਮਿੱਟੀ ਦੀ ਨਾਜਾਇਜ਼ ਮਾਈਨਿੰਗ, 2 ਟਿੱਪਰ ਕਾਬੂ

 ਫਾਜ਼ਿਲਕਾ ਦੇ ਮਾਈਨਿੰਗ ਵਿਭਾਗ ਨੇ ਫਾਜ਼ਿਲਕਾ ਸਲੇਮਸ਼ਾਹ ਰੋਡ 'ਤੇ ਮਿੱਟੀ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ...

ਅੰਮ੍ਰਿਤਸਰ ‘ਚ ਘਰ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਅੰਮ੍ਰਿਤਸਰ ਦੇ ਬਟਾਲਾ ਰੋਡ ਪਵਨ ਨਗਰ ਇਲਾਕ਼ੇ ਦੀ ਗਲੀ ਨੰਬਰ 15 ਵਿੱਚ ਉਸ ਸਮੇਂ...

ਆਪ ਸਰਕਾਰ ਦੇ ਰਾਜ ‘ਚ ਸੂਬਾ ਤਰੱਕੀ ਦੇ ਰਾਹ ‘ਤੇ – ਇੰਦਰਦੀਪ ਸਿੰਘ ਸਾਨੀਪੁਰ

ਪਿੰਡ ਸਾਨੀਪੁਰ ਵਿਖੇ ਸੀਨੀਅਰ ਆਪ ਨੇਤਾ ਇੰਦਰਦੀਪ ਸਿੰਘ ਸਾਨੀਪੁਰ ਦੀ ਅਗਵਾਈ ਵਿੱਚ ਮੀਟਿੰਗ ਹੋਈ।...

ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ‘ਚ ਖੁਦਕੁਸ਼ੀ ਕਰਨ ਵਾਲੇ ਦੋਸ਼ੀ ਦੀ ਲਾਸ਼ ਪਹੁੰਚੀ ਪਿੰਡ

ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਅਬੋਹਰ ਦੇ ਪਿੰਡ ਸੁਖਚੈਨ ਦੇ ਰਹਿਣ ਵਾਲੇ ਅਨੁਜ...

ਬ੍ਰਾਜ਼ੀਲ ‘ਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਲੋਕਾਂ ਦੀ ਹੋਈ ਮੌਤ, 67 ਲੋਕ ਲਾਪਤਾ

ਬ੍ਰਾਜ਼ੀਲ ਦੇ ਦੱਖਣੀ ਹਿੱਸਿਆਂ 'ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

'ਫ੍ਰੀਬੀਜ' ਅਤੇ 'ਨੋਟਾ' ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ...