November 19, 2026, 4:13 pm
----------- Advertisement -----------
HomeNewsBreaking Newsਸਿੱਖਿਆ ਮੰਤਰੀ ਨੇ ਸਮਰ ਕੈਂਪ ਦਾ ਅਚਨਚੇਤ ਦੌਰਾ ਕਰ ਪੰਜਾਬ ਦੇ ਭਵਿੱਖ...

ਸਿੱਖਿਆ ਮੰਤਰੀ ਨੇ ਸਮਰ ਕੈਂਪ ਦਾ ਅਚਨਚੇਤ ਦੌਰਾ ਕਰ ਪੰਜਾਬ ਦੇ ਭਵਿੱਖ ਨਾਲ ਕੀਤੀਆਂ ਦਿਲ ਦੀਆਂ ਗੱਲਾਂ

Published on

----------- Advertisement -----------
  • ਸਰਕਾਰੀ ਸਕੂਲਾਂ ਦੇ ਮਿਆਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ, 2023: ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, ਫੇਜ਼-2, ਮੋਹਾਲੀ ਦੇ ਅਚਨਚੇਤ ਦੌਰੇ ਦੌਰਾਨ ਸਕੂਲਾਂ ਵਿੱਚ ਚੱਲ ਰਹੇ ਸਮਰ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਸਿੱਖੀਆਂ ਜਾ ਰਹੀਆਂ ਗਤੀਵਿਧੀਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਕੂਲ ਕੰਪਲੈਕਸ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨੇ ਬੱਚਿਆਂ ਨੂੰ ਗਤੀਵਿਧੀਆਂ ਰਾਹੀਂ ਸਿੱਖਣ ਬਾਰੇ ਅਤੇ ਉਨ੍ਹਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਕਿਸ ਤਰ੍ਹਾਂ ਬਿਤਾਈਆਂ ਗਈਆਂ, ਬਾਰੇ ਪੁੱਛਿਆ। ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਕਿ ਨਿੱਕੇ ਵਿਦਿਆਰਥੀਆਂ ਦੀ ਸਮਰ ਕੈਂਪਾਂ ਵਿੱਚ ਡੂੰਘੀ ਦਿਲਚਸਪੀ ਹੈ ਅਤੇ ਉਹ ਨਵੀਆਂ ਚੀਜ਼ਾਂ ਸਿੱਖਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਤੋਂ ਮਿਡਲ ਤੱਕ ਦੇ ਵਿਦਿਆਰਥੀਆਂ ਲਈ 3 ਤੋਂ 15 ਜੁਲਾਈ ਤੱਕ ਸਮਰ ਕੈਂਪ ਸ਼ੁਰੂ ਕੀਤੇ ਗਏ ਹਨ ਤਾਂ ਜੋ ਗਤੀਵਿਧੀਆਂ ਅਤੇ ਹੋਰ ਤਰੀਕਿਆਂ ਨਾਲ ਸਿੱਖਣ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਿੱਖਣ ਦੀਆਂ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਠਕ੍ਰਮ ਨੂੰ ਵਧੇਰੇ ਦਿਲਚਸਪ ਬਣਾਉਣ ਲਈ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਵੱਡੀ ਸਫਲਤਾ ਸਾਬਤ ਹੋਵੇਗਾ ਕਿਉਂਕਿ ਵਿਦਿਆਰਥੀਆਂ ਦਾ ਸਖਸ਼ੀ ਅਤੇ ਅਕਾਦਮਿਕ ਵਿਕਾਸ ਇਸ ਢੰਗ ਨਾਲ ਤਜਰਬੇਕਾਰ ਅਤੇ ਸਮਰਪਿਤ ਅਧਿਆਪਕਾਂ ਦੁਆਰਾ ਕੀਤਾ ਜਾਵੇਗਾ ਕਿ ਉਹ ਕਿਤਾਬੀ ਗਿਆਨ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤੇ ਜਾਣਗੇ।

ਸਿਖਿਆ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਸਮਰ ਕੈਂਪਾਂ ਲਈ 5.06 ਕਰੋੜ ਰੁਪਏ ਦਾ ਬਜਟ ਵਿਦਿਆਰਥੀਆਂ ਲਈ ਸਮੱਗਰੀ ਦੀ ਖਰੀਦ ਲਈ ਰੱਖਿਆ ਗਿਆ ਹੈ। ਇਹ ਕੈਂਪ ਉਨ੍ਹਾਂ ਦੇ ਆਤਮ-ਵਿਸ਼ਵਾਸ ਦੇ ਪੱਧਰ ਨੂੰ ਉਤਸ਼ਾਹਿਤ ਕਰਨਗੇ ਅਤੇ ਅੰਦਰ ਲੁਕੀ ਪ੍ਰਤਿਭਾ ਨੂੰ ਬਾਹਰ ਲਿਆਉਣ ਦੇ ਨਾਲ-ਨਾਲ ਰਚਨਾਤਮਕਤਾ ਦੀ ਭਾਵਨਾ ਪੈਦਾ ਕਰਨਗੇ। ਉਨ੍ਹਾਂ ਕਿਹਾ, “ਸਮਰ ਕੈਂਪਾਂ ਵਿੱਚ, ਵਿਦਿਆਰਥੀਆਂ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਕਲਾ, ਬੁਨਿਆਦੀ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਦੇ ਹੁਨਰ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...