November 17, 2026, 4:35 pm
----------- Advertisement -----------
HomeNewsBreaking Newsਮਜ਼ਦੂਰ ਦਿਵਸ ਮੌਕੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਮਾਰੀਆਂ ਧਾਹਾਂ

ਮਜ਼ਦੂਰ ਦਿਵਸ ਮੌਕੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਮਾਰੀਆਂ ਧਾਹਾਂ

Published on

----------- Advertisement -----------
  • ਕਿਹਾ, ਸਾਡੀ ਹਾਲਤ ਬੰਧੂਆਂ ਮਜ਼ਦੂਰਾਂ ਤੋਂ ਵੀ ਬਦਤਰ
  • ਜੇਕਰ ਸਰਕਾਰ ਨੇੇ 15 ਦਿਨਾਂ ਵਿਚ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਵਿੱਢਾਂਗੇ

ਮੋਹਾਲੀ, 1 ਮਈ 2022 – ਅੱਜ ਜਿਥੇ ਪੂਰੇ ਵਿਸ਼ਵ ਵਿਚ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਕਰੀਬ 13000 ਕੱਚੇ ਅਧਿਆਪਕ ਬੰਧੂਆਂ ਮਜ਼ਦੂਰਾਂ ਨਾਲੋਂ ਵੀ ਬਦਤਰ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ।
ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਕੀਤੀ ਇਕ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਿੰਦਰ ਸਿੰਘ ਮਰਵਾਹਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਪੱਡਾ ਨੇ ਕਿਹਾ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਾਡੇ ਨਾਲ ਪਹਿਲੀ ਕੈਬਨਿਟ ਮੀਟਿੰਗ ਵਿਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਦੁੱਖ ਦੀ ਗੱਲ ਇਹ ਹੈ ਕਿ ਅੱਜ ਤੱਕ ਮੁੱਖ ਮੰਤਰੀ ਸਾਹਿਬ ਨੇ ਸਾਡੇ ਨਾਲ ਮੀਟਿੰਗ ਕਰਨ ਲਈ ਸਮਾਂ ਨਹੀਂ ਦਿੱਤਾ। ਭਗਵੰਤ ਮਾਨ ਦੇ ਅੰਦਰ ਬੈਠੇ ਕਲਾਕਾਰ ਨੇ ਸਿਰਫ਼ ਸਾਡਾ ਮਜ਼ਾਕ ਹੀ ਬਣਾਇਆ ਹੈ।  ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿਚ ਸਿੱਖਿਆ ਪ੍ਰੋਵਾਈਡਰ ਅਧਿਆਪਕ ਜਥੇਬੰਦੀ ਵਲੋਂ ਪਹਿਲੀ ਵਾਰ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ’ਤੇ ਸੰਗਰੂਰ ਵਿਚ ਸਵਾਗਤੀ ਮਾਰਚ ਕੀਤਾ ਸੀ, ਕਿਉਕਿ ਉਹਨਾਂ ਵਲੋਂ ਸਾਡੀਆਂ ਨਿਗੂਣੀਆਂ ਤਨਖ਼ਾਹਾਂ ਦਿੱਲੀ ਦੇ ਪੈਟਰਨ ’ਤੇ 6000 ਤੋਂ ਵਧਾ ਕੇ 36000 ਰੁਪਏ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਜੇਕਰ 15 ਦਿਨਾਂ ਦੇ ਵਿਚ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।

ਉਹਨਾਂ ਅੱਗੇ ਕਿਹਾ ਕਿ ਮਾਨ ਸਰਕਾਰ ਵੀ ਬਾਕੀ ਸਰਕਾਰਾਂ ਵਾਂਗ ਲਾਰੇ ਲਾਉਣ ਦੀ ਨੀਤੀ ’ਤੇ ਹੀ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰੇ ਦਰਬਾਰੇ ਕੋਈ ਸੁਣਵਾਈ ਨਹੀਂ। ਉਹਨਾਂ ਕਿਹਾ ਕਿ ਸਾਡੇ ਸਾਥੀ ਸਵੇਰੇ ਸਕੂਲ ਜਾਂਦੇ ਹਨ ਅਤੇ ਸ਼ਾਮ ਨੂੰ ਲੱਕੜਾਂ ਇਕੱਠੀਆਂ ਕਰਕੇ ਅਤੇ ਘਰਾਂ ਵਿਚ ਹੋਰ ਮਜ਼ਦੂਰੀ ਕਰਕੇ ਆਪਣੀ ਜ਼ਿੰਦਗੀ ਦਾ ਬੜੀ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ਹਨ। ਜ਼ਿੰਦਗੀ ਤੋਂ ਤੰਗ ਆ ਕੇ ਸਾਡੇ 8-9 ਅਧਿਆਪਕ ਆਤਮ ਹੱਤਿਆ ਕਰ ਚੁੱਕੇ ਹਨ, 250 ਦੇ ਕਰੀਬ ਸੇਵਾਮੁਕਤ ਹੋ ਚੁੱਕੇ ਹਨ, ਘਰ ਦਾ ਗੁਜ਼ਾਰਾ ਨਾ ਹੋਣ ਦੀ ਸੂਰਤ ਵਿਚ 150 ਦੇ ਕਰੀਬ ਅਸਤੀਫ਼ਾ ਦੇ ਚੁੱਕੇ ਹਨ, ਜਦੋਂਕਿ 50 ਫੀਸਦੀ ਦੇ ਕਰੀਬ 2 ਸਾਲ ਤੱਕ ਸੇਵਾਮੁਕਤੀ ਦੀ ਉਮਰ ਤੱਕ ਪਹੁੰਚ ਜਾਣਗੇ।

ਇਸ ਦੌਰਾਨ ਸੀ. ਮੀਤ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਕਿਹਾ ਕਿ ਭਗਵੰਤ ਮਾਨ ਸਕੂਲਾਂ ਵਿਚ ਗਰੀਬਾਂ ਤੇ ਅਮੀਰਾਂ ਨੂੰ ਬਰਾਬਰ ਕਰਨ ਦੀ ਤਾਂ ਗੱਲ ਕਰਦੇ ਹਨ ਪਰ ਅਧਿਆਪਕਾਂ ਦੀਆਂ ਤਨਖਾਹਾਂ ਵਿਚ 6000 ਤੋਂ 72000 ਰੁ: ਤੱਕ ਦੇ ਪਾੜੇ ਨੂੰ ਪੂਰਨ ਲਈ ਤਿਆਰ ਨਹੀਂ। ਉਹਨਾਂ ਕਿਹਾ ਕਿ ਪਹਿਲਾਂ ਅਧਿਆਪਕਾਂ ਵਿਚ ਬਰਾਬਰੀ ਕਰਨ, ਫਿਰ ਹੀ ਬੱਚਿਆਂ ਵਿਚ ਬਰਾਬਰੀ ਦੀ ਗੱਲ ਚੰਗੀ ਲੱਗੇਗੀ। ਵਿਦੇਸ਼ੀਆਂ ਨੂੰ ਨੌਕਰੀ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਪੰਜਾਬ ਪਹਿਲਾਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਸ਼ੋਸ਼ਣ ਦੇ ਸ਼ਿਕਾਰ ਕੱਚੇ ਅਧਿਆਪਕਾਂ ਦੀ ਸਾਰ ਲਵੇ।

ਇਸ ਮੌਕੇ ਗੁਰਮੀਤ ਕੌਰ ਪਟਿਆਲਾ ਤੇ ਹਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਾਡੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ। ਉਹਨਾਂ ਕਿਹਾ ਕਿ ਕੀ ਸਰਕਾਰ ਹੁਣ ਸਾਨੂੰ ਮੁੜ ਟੈਂਕੀਆਂ ’ਤੇ ਚੜਨ ਲਈ ਜਾਂ ਨਹਿਰਾਂ ਵਿਚ ਛਾਲਾਂ ਮਾਰਨ ਜਾਂ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਸੁਹਿਰਦ ਹੈ ਤਾਂ ਕੱਲ ਨੂੰ ਕੈਬਨਿਟ ਦੀ ਹੋਣ ਵਾਲ ਮੀਟਿੰਗ ਵਿਚ 35000 ਮੁਲਾਜ਼ਮਾਂ ਨੂੰ ਪੱਕੇ ਕਰਨ ਵਿਚ ਸਾਡਾ ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਜਾਂ ਫਿਰ ਕੱਚੇ ਅਧਿਆਪਕਾਂ ਦੀ ਤਨਖ਼ਾਹ 36000 ਰੁ: ਕਰਨ ਦਾ ਐਲਾਨ ਕਰੇ ਅਤੇ ਪੱਕੇ ਕਰਨ ਦੀ ਕਾਰਵਾਈ ਲਈ ਭਾਵੇਂ 6 ਮਹੀਨੇ ਦਾ ਸਮਾਂ ਲੈ ਲਵੇ।

ਇਸ ਮੌਕੇ ਉਹਨਾਂ ਦੇ ਨਾਲ ਉਪਰੋਕਤ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਜਗਮੋਹਨ ਸਿੰਘ ਮੋਹਾਲੀ, ਪਵਨਦੀਪ ਸਿੰਘ ਬਰਾੜ, ਨਵਤੇਜ ਸਿੰਘ ਮੋਗਾ, ਕਰਮਵੀਰ ਸਿੰਘ, ਜਗਸੀਰ ਸਿੰਘ ਸੰਧੂ, ਰਿੰਪਲਜੀਤ ਸਿੰਘ, ਇੰਦਰਜੀਤ ਸਿੰਘ ਮਾਨਸਾ, ਜਗਸੀਰ ਸਿੰਘ ਘਾਰੂ ਅਤੇ ਜਗਦੀਪ ਸਿੰਘ ਮੋਹਾਲੀ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...