October 15, 2026, 1:51 pm
----------- Advertisement -----------
HomeNewsEducationਸਿੱਖਿਆ ਪ੍ਰੋਵਾਈਡਰ, IEEGS/STR/AIE ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ...

ਸਿੱਖਿਆ ਪ੍ਰੋਵਾਈਡਰ, IEEGS/STR/AIE ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ ਅਪਲਾਈ: ਹਰਜੋਤ ਸਿੰਘ ਬੈਂਸ

Published on

----------- Advertisement -----------
  • ਅਪਲਾਈ ਕਰਨ ਦੀ ਆਖਰੀ ਤਰੀਕ 18 ਅਗਸਤ 2023
  • ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ

ਚੰਡੀਗੜ੍ਹ,12 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਪ੍ਰੋਵਾਈਡਰ / ਆਈ. ਈ./ ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ. ਐਸ. ਟੀ. ਆਰ, ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਪਿਛਲੇ ਸਮੇਂ ਦੌਰਾਨ ‘ਕੱਚੇ ਅਧਿਆਪਕ ਕਹਿ ਕੇ ਇਹਨਾਂ ਅਧਿਆਪਕਾਂ ਦੇ ਮਾਨ- ਸਨਮਾਨ ਨੂੰ ਠੇਸ ਪਹੁੰਚਾਈ ਅਤੇ ਨਿਗੂਣੀਆਂ ਤਨਖਾਹਾਂ ਦੇ ਕੇ ਆਰਥਿਕ ਸ਼ੋਸਣ ਵੀ ਕੀਤਾ ਪ੍ਰੰਤੂ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 12710 ਅਧਿਆਪਕਾਂ ਨੂੰ ਰੈਗੂਲਰਰਾਈਜ ਕਰਨ ਸਬੰਧੀ ਲੈਟਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਅਧਿਆਪਕ ਵੀ ਬਾਕੀ ਅਧਿਆਪਕਾਂ ਵਾਂਗ ਰਾਜ ਪੁਰਸਕਾਰ ਲੈਣ ਅਤੇ ਇਹਨਾਂ ਨੂੰ ਵੀ ਅਪਲਾਈ ਕਰਨ ਦਾ ਹੱਕ ਹੋਣਾ ਚਾਹੀਦਾ ਹੈ। ਹੁਣ ਤੱਕ ‘ਰਾਜ ਪੁਰਸਕਾਰ ਤੋਂ ਵਾਂਝੇ ਰੱਖੇ ਜਾਣਾ ਗਲਤ ਸੀ। ਇਸ ਲਈ ਇਸ ਵਾਰ ਰਾਜ ਪੁਰਸਕਾਰਾਂ ਵਿੱਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਤੋਂ ਇਲਾਵਾ 5 ਵਿਸ਼ੇਸ਼ ਪੁਰਸਕਾਰ ਇਸ ਵਰਗ ਦੇ ਅਧਿਆਪਕਾਂ ਲਈ ਰਾਖਵੇਂ ਰੱਖੇ ਗਏ ਹਨ ਅਤੇ ਅਗਾਮੀ ਸਾਲ ਤੋਂ ਇਹਨਾਂ ਅਧਿਆਪਕਾਂ ਨੂੰ ਦੂਜੇ ਅਧਿਆਪਕਾਂ ਦੇ ਨਾਲ ਹੀ ਪੁਰਸਕਾਰ ਲੈਣ ਵਾਸਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ। ਇਸ ਸੈਸ਼ਨ ਦੌਰਾਨ ਇਹਨਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਦੇ ਹੋਏ ‘ਰਾਜ ਪੁਰਸਕਾਰ’ ਲੈਣ ਸਬੰਧੀ ਆਪਣੀਆਂ ਪ੍ਰਾਪਤੀਆਂ ਅਤੇ ਹੋਰ ਰਸਮੀ ਕਾਰਵਾਈਆਂ ਅਪਲਾਈ ਕਰਨ ਲਈ ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜ਼ੋ 18 ਅਗਸਤ 2023 ਤੱਕ ਖੁਲ੍ਹਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...