November 23, 2026, 3:47 am
----------- Advertisement -----------
HomeNewsBreaking Newsਪੜ੍ਹੋ ਜਲੰਧਰ 'ਚ ਕਿਹੋ ਜਿਹਾ ਦਿਸਿਆ ਬੰਦ ਦਾ ਅਸਰ, ਪੂਰੇ ਸ਼ਹਿਰ 'ਚ...

ਪੜ੍ਹੋ ਜਲੰਧਰ ‘ਚ ਕਿਹੋ ਜਿਹਾ ਦਿਸਿਆ ਬੰਦ ਦਾ ਅਸਰ, ਪੂਰੇ ਸ਼ਹਿਰ ‘ਚ ਭਾਰੀ ਪੁਲਿਸ ਫੋਰਸ ਤਾਇਨਾਤ

Published on

----------- Advertisement -----------

ਜਲੰਧਰ, 5 ਨਵੰਬਰ 2022 – ਅੰਮ੍ਰਿਤਸਰ ‘ਚ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਗੋਲੀ ਮਾਰਨ ਤੋਂ ਬਾਅਦ ਹਿੰਦੂ ਸੰਗਠਨਾਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਜਲੰਧਰ ‘ਚ ਕੋਈ ਅਸਰ ਨਹੀਂ ਹੋਇਆ। ਸ਼ਨੀਵਾਰ ਨੂੰ ਜਲੰਧਰ ‘ਚ ਆਮ ਵਾਂਗ ਦੁਕਾਨਾਂ ਖੁੱਲ੍ਹੀਆਂ ਅਤੇ ਲੋਕਾਂ ਦੀ ਭੀੜ ਰਹੀ। ਹਾਲਾਂਕਿ, ਕੁਝ ਸ਼ਿਵ ਸੈਨਿਕਾਂ ਨੇ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੇ ਹੋਏ ਸੰਵਿਧਾਨ ਚੌਕ ‘ਤੇ ਪ੍ਰਦਰਸ਼ਨ ਕੀਤਾ।

ਇਸ ਦੇ ਨਾਲ ਹੀ ਸ਼ਹਿਰ ਵਿੱਚ ਨਗਰ ਕੀਰਤਨ ਸਜਾਏ ਜਾਣ ਕਾਰਨ ਕਿਸੇ ਨੇ ਵੀ ਬੰਦ ਨੂੰ ਸਮਰਥਨ ਨਹੀਂ ਦਿੱਤਾ। ਇਸ ਦੌਰਾਨ ਥਾਂ-ਥਾਂ ਪੁਲੀਸ ਤਾਇਨਾਤ ਸੀ। ਸ਼ਹਿਰ ਦੇ ਹਰ ਚੌਕ ਵਿੱਚ ਨਾਕਾਬੰਦੀ ਕਰ ਦਿੱਤੀ ਗਈ।

ਪੁਲੀਸ ਕਮਿਸ਼ਨਰ ਗੁਰਸ਼ਰਨ ਸਿੰਘ ਅਤੇ ਹੋਰ ਸਾਰੇ ਅਧਿਕਾਰੀ ਖ਼ੁਦ ਸੁਰੱਖਿਆ ’ਤੇ ਨਜ਼ਰ ਰੱਖ ਰਹੇ ਸਨ। ਨਗਰ ਕੀਰਤਨ ਲਈ ਵੀ ਪੁਲੀਸ ਨੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਰੂਟ ਬਦਲ ਦਿੱਤੇ ਸਨ। ਉਥੇ ਪੁਲਿਸ ਵੀ ਤਾਇਨਾਤ ਸੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਸ਼ਹਿਰ ਭਰ ਦੀ ਸ਼ਹਿਰੀ ਅਤੇ ਦਿਹਾਤੀ ਪੁਲੀਸ ਚੌਕਸ ਰਹੀ।

ਪ੍ਰਧਾਨ ਮੰਤਰੀ ਮੋਦੀ ਹਵਾਈ ਜਹਾਜ਼ ਰਾਹੀਂ ਪਹੁੰਚੇ ਪਰ ਫਿਰ ਵੀ ਪੁਲਿਸ ਪੂਰੀ ਤਰ੍ਹਾਂ ਤਿਆਰ ਸੀ। ਇਸ ਤੋਂ ਇਲਾਵਾ ਜਲੰਧਰ ‘ਚ ਨਗਰ ਕੀਰਤਨ ਦੌਰਾਨ ਸਿੱਖ ਆਗੂ ਅੰਮ੍ਰਿਤਪਾਲ ਸਿੰਘ ਦੇ ਆਉਣ ਦੀ ਸੂਚਨਾ ਤੋਂ ਬਾਅਦ ਪੁਲਸ ਵਾਧੂ ਚੌਕਸ ਹੈ। ਅੰਮ੍ਰਿਤਪਾਲ ਸ਼ਾਮ ਤੱਕ ਜਲੰਧਰ ਪਹੁੰਚ ਸਕਦਾ ਹੈ।

ਦੂਜੇ ਪਾਸੇ ਦੁਪਹਿਰ ਸਮੇਂ ਇੰਟਰਨੈੱਟ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ, ਜਿਸ ‘ਚ ਇਕ ਵਿਅਕਤੀ ਬੱਸ ਸਟੈਂਡ ‘ਤੇ ਲੱਡੂ ਬੰਡਦਾ ਦਿਖਾਈ ਦੇ ਰਿਹਾ ਹੈ। ਉਹ ਖੁਦ ਲੋਕਾਂ ਨੂੰ ਦੱਸ ਰਿਹਾ ਹੈ ਕਿ ਉਸ ਤੋਂ ਲੱਡੂ ਵੰਡਣ ਦਾ ਕਾਰਨ ਪੁੱਛਿਆ ਅਤੇ ਖੁਦ ਹੀ ਜਵਾਬ ਦੇ ਰਿਹਾ ਹੈ ਕਿ ਹਿੰਦੂ ਨੇਤਾ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ, ਇਸ ਖੁਸ਼ੀ ‘ਚ ਲੱਡੂ ਵੰਡ ਰਹੇ ਹਨ। ਪੁਲਿਸ ਇਸ ਵੀਡੀਓ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...