October 28, 2026, 6:48 pm
----------- Advertisement -----------
HomeNewsBreaking Newsਮਈ ਮਹੀਨੇ ਦੀ ਸ਼ੁਰੂਆਤ 'ਚ ਦਿਖਿਆ ਪੱਛਮੀ ਗੜਬੜੀ ਦਾ ਅਸਰ, ਪਰ ਹੁਣ...

ਮਈ ਮਹੀਨੇ ਦੀ ਸ਼ੁਰੂਆਤ ‘ਚ ਦਿਖਿਆ ਪੱਛਮੀ ਗੜਬੜੀ ਦਾ ਅਸਰ, ਪਰ ਹੁਣ ਤਾਪਮਾਨ 40 ਨੂੰ ਕਰੇਗਾ ਪਾਰ

Published on

----------- Advertisement -----------

ਚੰਡੀਗੜ੍ਹ, 7 ਮਈ 2023 – ਪੰਜਾਬ ‘ਚ ਇਸ ਵਾਰ ਅਜੇ ਤੱਕ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ ਅਤੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ। ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਗਰਮੀ ਪੈਣ ਦੇ ਆਸਾਰ ਹਨ।

ਮੌਸਮ ਵਿਭਾਗ ਮੁਤਾਬਕ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਵੀ ਪੂਰੇ ਪੰਜਾਬ ‘ਚ ਭਾਰੀ ਮੀਂਹ ਪਿਆ। ਪੰਜਾਬ ਦੇ ਪਠਾਨਕੋਟ ਵਿੱਚ ਪਿਛਲੇ 24 ਘੰਟਿਆਂ ਵਿੱਚ 10.2 ਐਮਐਮ, ਗੁਰਦਾਸਪੁਰ ਵਿੱਚ 9.6 ਐਮਐਮ ਅਤੇ ਅੰਮ੍ਰਿਤਸਰ ਵਿੱਚ 6.8 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 2 ਅਤੇ ਲੁਧਿਆਣਾ ਵਿੱਚ 1.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪਰ ਸਵੇਰ ਤੋਂ ਹੀ ਇਨ੍ਹਾਂ ਸ਼ਹਿਰਾਂ ਵਿੱਚ ਸੂਰਜ ਫਿਰ ਤੋਂ ਦਿਖਿਆ ਹੈ। ਇਸ ਦੇ ਨਾਲ ਹੀ ਕਰੀਬ 40 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ।

ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਪਰ 14 ਮਈ ਦੇ ਆਸ-ਪਾਸ ਇੱਕ-ਦੋ ਦਿਨ ਮੁੜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਇਸ ਇੱਕ ਹਫ਼ਤੇ ਵਿੱਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 41 ਡਿਗਰੀ ਤੱਕ ਪਹੁੰਚ ਸਕਦਾ ਹੈ। ਜਦੋਂਕਿ ਇੱਕ ਹਫ਼ਤੇ ਬਾਅਦ ਮੌਸਮ ਤੋਂ ਮੁੜ ਹਲਕੀ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ 7.7mm ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਆਮ ਤੌਰ ‘ਤੇ 6 ਦਿਨਾਂ ਵਿੱਚ ਸਿਰਫ਼ 3 ਮਿਲੀਮੀਟਰ ਤੱਕ ਹੀ ਬਰਸਾਤ ਦਰਜ ਕੀਤੀ ਜਾਂਦੀ ਹੈ। ਫਿਲਹਾਲ ਬੀਤੀ ਰਾਤ ਦੀ ਬਾਰਿਸ਼ ਦਾ ਰਿਕਾਰਡ ਵੀ ਇਸ ਵਿੱਚ ਸ਼ਾਮਲ ਨਹੀਂ ਹੋਇਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਮਈ ਦੇ ਮਹੀਨੇ ‘ਚ ‘ਲੂ’ ਦੀ ਚਿਤਾਵਨੀ ਹੈ, ਪਰ ਇਸ ਸਾਲ ਮਈ ਮਹੀਨੇ ‘ਚ ਲੋਕਾਂ ਨੂੰ ਇਸ ਤੋਂ ਰਾਹਤ ਮਿਲੇਗੀ। ਇਸ ਸਾਲ ਮਈ ਦੇ ਮਹੀਨੇ ਜਿੱਥੇ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਂਦਾ ਹੈ, ਉੱਥੇ ਹੀ ਇਸ ਸਾਲ ਬਹੁਤ ਘੱਟ ਦਿਨਾਂ ਤੱਕ ਤਾਪਮਾਨ 40 ਤੋਂ ਉਪਰ ਰਹੇਗਾ। ਜੂਨ ਮਹੀਨੇ ਵਿੱਚ ਗਰਮੀ ਵਧ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...