August 24, 2026, 3:47 pm
----------- Advertisement -----------
HomeNewsBreaking News85 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ ਤੇ ਦਿਵਿਆਂਗਜਨ ਘਰ ਤੋਂ ਹੀ...

85 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ ਤੇ ਦਿਵਿਆਂਗਜਨ ਘਰ ਤੋਂ ਹੀ ਕਰ ਸਕਣਗੇ ਮਤਦਾਨ, ਟੀਮਾਂ ਘਰਾਂ ਤੱਕ ਕਰਨਗੀਆਂ ਪਹੁੰਚ

Published on

----------- Advertisement -----------
  • 25 ਤੋਂ 27 ਮਈ ਤੱਕ ਟੀਮਾਂ ਘਰੋਂ ਘਰੀਂ ਜਾ ਕੇ ਕਰਵਾਉਣਗੀਆਂ ਮਤਦਾਨ

ਫਾਜ਼ਿਲਕਾ, 25 ਮਈ 2024 – ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਕਮਿਸ਼ਨ ਵੱਲੋਂ 85 ਸਾਲ ਤੋਂ ਵੱਡੀ ਉਮਰ ਦੇ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਘਰ ਤੋਂ ਹੀ ਵੋਟ ਪਾਉਣ ਦਾ ਅਧਿਕਾਰ ਦਿੱਤਾ ਸੀ ਜਿਸ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਤੋਂ ਇੰਨ੍ਹਾ ਦੋਨਾਂ ਵਰਗਾਂ ਦੀ ਪੋਸਟਲ ਬੈਲਟ ਨਾਲ ਘਰ ਤੋਂ ਵੋਟ ਪਵਾਉਣ ਦੀ ਪ੍ਰਕਿਆ ਸ਼ੁਰੂ ਹੋ ਗਈ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਅਕਸਰ ਵੱਡੀ ਉਮਰ ਦੇ ਬਜੁਰਗ ਅਤੇ ਦਿਵਿਆਂਗ ਪੋਲਿੰਗ ਬੂਥ ਤੇ ਜਾਣ ਵਿਚ ਹੋਣ ਵਾਲੀ ਅਸੁਵਿਧਾ ਦੇ ਡਰੋਂ ਵੋਟ ਹੀ ਨਹੀਂ ਸੀ ਪਾਉਂਦੇ ਪਰ ਇਸ ਵਾਰ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੁਤਲ ਦੇਣ ਦੀ ਵਿਵਸਥਾ ਕੀਤੀ ਸੀ।ਜਿਸ ਤਹਿਤ ਬੀਐਲਓਜ਼ ਵੱਲੋਂ ਇੰਨ੍ਹਾਂ ਲੋਕਾਂ ਦੇ ਘਰਾਂ ਤੱਕ ਜਾ ਕੇ ਇੰਨ੍ਹਾਂ ਤੋਂ ਇੰਨ੍ਹਾਂ ਦੀ ਇੱਛਾ ਪੁੱਛੀ ਗਈ ਸੀ ਕਿ ਕੀ ਉਹ ਘਰ ਤੋਂ ਵੋਟ ਪਾਉਣਾ ਚਾਹੁੰਦੇ ਹਨ ਜਾਂ ਪੋਲਿੰਗ ਬੂਥ ਤੇ ਆ ਕੇ ਵੋਟ ਪਾਉਣਾ ਚਾਹੁੰਦੇ ਹਨ।ਜਿੰਨ੍ਹਾਂ ਨੇ ਘਰ ਤੋਂ ਵੋਟ ਪਾਉਣ ਦੀ ਇੱਛਾ ਜਾਹਿਰ ਕੀਤੀ ਸੀ ਉਨ੍ਹਾਂ ਲਈ ਅੱਜ ਤੋਂ ਮਤਦਾਨ ਦੀ ਪ੍ਰਕਿਆ ਸੁਰੂ ਹੋਈ ਹੈ।ਇਹ ਪ੍ਰਕ੍ਰਿਆ 25 ਤੋਂ 27 ਮਈ ਤੱਕ ਚੱਲੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਈ ਚੋਣ ਕਮਿਸ਼ਨ ਦੀ ਟੀਮ ਜਿਸ ਦੇ ਨਾਲ ਊਮੀਦਵਾਰਾਂ ਦੇ ਏਂਜਟ ਵੀ ਨਾਲ ਜਾਂਦੇ ਹਨ ਸਬੰਧਤ ਵੋਟਰ ਦੇ ਘਰ ਪਹੁੰਚਦੀ ਹੈ। ਉਸਦੀ ਘਰ ਤੋਂ ਹੀ ਵੋਟ ਪੁਵਾਈ ਜਾਂਦੀ ਹੈ ਅਤੇ ਇਸ ਪ੍ਰਕ੍ਰਿਆ ਦੌਰਾਨ ਵੋਟ ਦੀ ਗੋਪਨੀਅਤਾ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਂਦਾ ਹੈ।
ਫਾਜ਼ਿਲਕਾ ਜ਼ਿਲ੍ਹੇ ਵਿਚ 85 ਸਾਲ ਤੋਂ ਵੱਡੀ ਉਮਰ ਦੇ 1177 ਅਤੇ ਦਿਵਿਆਂਗਜਨਾਂ ਵਿਚੋਂ 804 ਨੇ ਘਰ ਤੋਂ ਮਤਦਾਨ ਕਰਨ ਦੇ ਵਿਕਲਪ ਦੀ ਚੋਣ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿੰਨ੍ਹਾਂ ਨੇ ਘਰ ਤੋਂ ਵੋਟ ਪਾਉਣ ਦੇ ਵਿਕਲਪ ਦੀ ਚੋਣ ਨਹੀਂ ਕੀਤੀ ਅਤੇ ਪੋਲਿੰਗ ਬੂਥ ਤੇ ਆ ਕੇ ਹੀ ਵੋਟ ਦੇਣਾਂ ਚਾਹੁੰਦੇ ਹਨ ਉਨ੍ਹਾਂ ਦੀ ਸਹੁਲਤ ਲਈ ਚੋਣ ਕਮਿਸ਼ਨ ਨੇ ਸਕਸ਼ਮ ਐਪ ਜਾਰੀ ਕੀਤੀ ਹੈ ਜਿਸ ਤੇ ਤੁਸੀਂ ਮਤਦਾਨ ਵਾਲੇ ਦਿਨ ਜੇਕਰ ਤੁਹਾਨੂੰ ਬੂਥ ਤੇ ਵੀਲ੍ਹ ਚੇਅਰ ਚਾਹੀਦੀ ਹੋਵੇ ਜਾਂ ਘਰ ਤੋਂ ਪੋਲਿੰਗ ਬੂਥ ਤੱਕ ਆਉਣ ਲਈ ਵਾਹਨ ਦੀ ਸੁਵਿਧਾ ਦੀ ਜਰੂਰਤ ਹੋਵੇ ਤਾਂ ਤੁਸੀਂ ਇਸ ਐਪ ਤੇ ਇਹ ਦਰਜ ਕਰਵਾ ਸਕਦੇ ਹੋ ਅਤੇ ਆਪ ਦੀ ਮੰਗ ਅਨੁਸਾਰ ਚੋਣ ਕਮਿਸ਼ਨ ਵੱਲੋਂ ਆਪ ਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਵੈਸੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਵੀਲ੍ਹ ਚੇਅਰ ਪਹਿਲਾਂ ਹੀ ਉਪਲਬੱਧ ਕਰਵਾਉਣ ਦੇ ਨਿਰਦੇਸ਼ ਦਿੱਤੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...