June 27, 2026, 3:09 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਚੋਣ ਕਮਿਸ਼ਨ ਨੇ 226 ਵੋਟਰ ਕਾਰਡ ਕੀਤੇ ਜ਼ਬਤ, ਮਾਮਲਾ ਦਰਜ

ਅੰਮ੍ਰਿਤਸਰ ‘ਚ ਚੋਣ ਕਮਿਸ਼ਨ ਨੇ 226 ਵੋਟਰ ਕਾਰਡ ਕੀਤੇ ਜ਼ਬਤ, ਮਾਮਲਾ ਦਰਜ

Published on

----------- Advertisement -----------

ਅੰਮ੍ਰਿਤਸਰ ਵਿੱਚ ਇੱਕ ਘਰ ਵਿੱਚੋਂ 226 ਵੋਟਰ ਕਾਰਡ ਜ਼ਬਤ ਕੀਤੇ ਗਏ ਹਨ। ਇਹ ਸਾਰੀ ਕਾਰਵਾਈ ਚੋਣ ਕਮਿਸ਼ਨ ਵੱਲੋਂ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਦੀਆਂ ਫਲਾਇੰਗ ਟੀਮਾਂ ਨੂੰ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਪੁਲਿਸ ਨੇ ਚੋਣ ਕਮਿਸ਼ਨ ਦੀ ਸ਼ਿਕਾਇਤ ’ਤੇ ਰਜਿੰਦਰ ਪਾਲ ਪੁੱਤਰ ਅਮਨਦੀਪ ਕੁਮਾਰ ਵਾਸੀ ਜੈਂਤੀਪੁਰ, ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


ਜਾਣਕਾਰੀ ਦਿੰਦਿਆਂ ਐਸਡੀਐਮ ਮਜੀਠਾ ਕਮ ਸਹਾਇਕ ਰਿਟਰਨਿੰਗ ਅਫ਼ਸਰ ਨੇ ਪੁਲਿਸ ਨੂੰ ਦੱਸਿਆ ਕਿ ਜੈਂਤੀਪੁਰ ਵਾਸੀ ਰਜਿੰਦਰ ਪਾਲ ਅਤੇ ਉਸ ਦੇ ਪੁੱਤਰ ਅਮਨਦੀਪ ਕੁਮਾਰ ਦੇ ਘਰੋਂ 226 ਵੋਟਰ ਕਾਰਡ ਜ਼ਬਤ ਕੀਤੇ ਗਏ ਹਨ। ਦਰਅਸਲ ਚੋਣ ਕਮਿਸ਼ਨ ਦੀ ਫਲਾਇੰਗ ਟੀਮ ਨੂੰ ਇਸ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਟੀਮ ਨੇ ਉਸ ਦੇ ਘਰ ਛਾਪਾ ਮਾਰਿਆ। ਤਲਾਸ਼ੀ ਦੌਰਾਨ ਘਰੋਂ ਇਹ ਵੋਟਰ ਕਾਰਡ ਜ਼ਬਤ ਕੀਤੇ ਗਏ। ਫਿਲਹਾਲ ਦੋਵੇਂ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਲੋਕ ਪ੍ਰਤੀਨਿਧਤਾ ਐਕਟ 1951 ਤਹਿਤ ਕੇਸ ਦਰਜ ਕਰ ਲਿਆ ਹੈ।

ਨਾਲ ਹੀ ਖਡੂਰ ਸਾਹਿਬ ਲੋਕ ਸਭਾ ਅਧੀਨ ਪੈਂਦੇ ਜੰਡਿਆਲਾਗੁਰੂ ਵਿੱਚ ਮਲਟੀ ਹੈਲਥ ਵਰਕਰ ਬਲਬੀਰ ਸਿੰਘ ਨੂੰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦਾ ਸਾਥ ਦੇਣਾ ਔਖਾ ਹੋ ਗਿਆ। ਦਰਅਸਲ ਬਲਬੀਰ ਸਿੰਘ ਪਿੰਡ ਝੰਡ ਵਿੱਚ ਅੰਮ੍ਰਿਤਪਾਲ ਦਾ ਪੋਲਿੰਗ ਏਜੰਟ ਬਣ ਗਿਆ ਸੀ। ਇਸ ਸਬੰਧੀ ਜਦੋਂ ਚੋਣ ਕਮਿਸ਼ਨ ਨੂੰ ਸੂਚਨਾ ਮਿਲੀ ਤਾਂ ਬਲਬੀਰ ਸਿੰਘ ਖ਼ਿਲਾਫ਼ ਥਾਣਾ ਜੰਡਿਆਲਾਗੁਰੂ ਵਿੱਚ ਕੇਸ ਦਰਜ ਕਰ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...