September 9, 2026, 3:56 pm
----------- Advertisement -----------
HomeNewsLatest Newsਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 19 ਮਈ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।

ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...