ਮੋਗਾ, 31 ਮਈ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਂਦੇ ਕੁਝ ਸਥਾਨਾਂ ਦੇ ਏਰੀਆ ਦੇ ਅਸਮਾਨ ਨੂੰ ਮਿਤੀ 31 ਮਈ ਤੋਂ 1 ਜੂਨ, 2024 ਤੱਕ ਨੋ ਫਲਾਈ ਜ਼ੋਨ ਘੋਸ਼ਿਤ ਕਰਦੇ ਹੋਏ ਡਰੋਨ ਯੂ.ਏ.ਵੀ., ਆਰ.ਵੀ.ਪੀ., ਆਰ.ਸੀ.ਏ. ਸਮੇਤ ਪੈਰਾ ਗਲਾਈਡਰ/ਹੈਗ ਗਲਾਈਡਰ ਦੀ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਸਥਾਨਾਂ ਵਿੱਚ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਗਾਂਧੀ ਰੋਡ ਮੋਗਾ, ਏ.ਡੀ. ਕਾਲਜ ਧਰਮਕੋਟ, ਸਰਕਾਰੀ ਕਾਲਜ ਜੀ.ਟੀ.ਬੀ. ਗੜ੍ਹ ਰੋਡੇ, ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਸਰਕਾਰੀ ਆਈ.ਟੀ.ਆਈ. ਕਾਲਜ ਮੋਗਾ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ 4 ਸਬ ਡਿਵੀਜ਼ਨਾਂ ਦਾ ਚੋਣ ਮਟੀਰੀਅਲ ਉਕਤ ਵੰਡ ਕੇਂਦਰਾਂ ਤੋਂ ਵੱਖ ਵੱਖ ਪੋਲਿੰਗ ਪਾਰਟੀਆਂ ਨੂੰ ਵੰਡਿਆ ਜਾਣਾ ਹੈ ਅਤੇ 1 ਜੂਨ ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਇਨ੍ਹਾਂ ਪੋਲਿੰਗ ਪਾਰਟੀਆਂ ਵੱਲੋਂ ਇਨ੍ਹਾਂ ਕੇਂਦਰਾਂ ਵਿੱਚ ਜਮ੍ਹਾਂ ਕਰਵਾਇਆ ਜਾਣਾ ਹੈ, ਜਿੱਥੋ ਇਸ ਚੋਣ ਸਮੱਗਰੀ ਨੂੰ ਸੁਰੱਖਿਅਤ ਤਰੀਕੇ ਨਾਲ ਸਰਕਾਰੀ ਆਈ.ਟੀ.ਆਈ. ਕਾਲਜ ਮੋਗਾ ਵਿਖੇ ਬਣੇ ਸਟਰਾਂਗ ਰੂਮਾਂ ਵਿੱਚ ਸਿਫ਼ਟ ਕੀਤਾ ਜਾਣਾ ਹੈ। ਇਸ ਪੂਰੀ ਪ੍ਰਕਿਰਿਆ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਇਨ੍ਹਾਂ ਕੇਂਦਰਾਂ/ਸਟਰਾਂਗ ਰੂਮ ਅਤੇ ਇਸਦੇ ਆਸ ਪਾਸ ਏਰੀਆ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ।
----------- Advertisement -----------
ਚੋਣ ਮਟੀਰੀਅਲ ਵੰਡ ਕੇਂਦਰ ਤੇ ਸਟਰਾਂਗ ਰੂਮ 1 ਜੂਨ ਤੱਕ ਨੋ ਫਲਾਈ ਜ਼ੋਨ ਘੋਸ਼ਿਤ
Published on
----------- Advertisement -----------
----------- Advertisement -----------