September 24, 2026, 4:19 pm
----------- Advertisement -----------
HomePunjabbusinessਬਿਜਲੀ ਵਿਭਾਗ ਨੇ ਪਿਛਲੇ ਛੇ ਮਹੀਨਿਆਂ ਦੌਰਾਨ 1702 ਉਮੀਦਵਾਰਾਂ ਨੂੰ ਦਿੱਤੀਆਂ ਨੌਕਰੀਆਂ

ਬਿਜਲੀ ਵਿਭਾਗ ਨੇ ਪਿਛਲੇ ਛੇ ਮਹੀਨਿਆਂ ਦੌਰਾਨ 1702 ਉਮੀਦਵਾਰਾਂ ਨੂੰ ਦਿੱਤੀਆਂ ਨੌਕਰੀਆਂ

Published on

----------- Advertisement -----------

ਚੰਡੀਗੜ੍ਹ, 29 ਅਗਸਤ:ਪੰਜਾਬ ਸਰਕਾਰ ਨੇ ਪਿਛਲੇ ਛੇ ਮਹੀਨੇ ਦੇ ਸਮੇਂ ਦੌਰਾਨ ਸੂਬੇ ਦੇ 1702 ਉਮੀਦਵਾਰਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਇਸਦੇ ਨਾਲ ਹੀ 2314 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ/ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਿੱਚ ਹੁਣ ਤੱਕ 889 ਲੋਅਰ ਡਵੀਜ਼ਨ ਕਲਰਕ, ਜੂਨੀਅਰ ਇੰਜੀਨੀਅਰ, ਅਸਿਸਟੈਂਟ ਸਬ ਸਟੇਸ਼ਨ ਅਟੈਨਡੈਂਟਾਂ ਆਦਿ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੌਕਰੀ ਦੌਰਾਨ ਜਾਨ ਗਵਾਉਣ ਵਾਲੇ 86 ਕਰਮਚਾਰੀਆਂ ਦੇ ਵਾਰਿਸਾਂ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਤਰਸ ਦੇ ਆਧਾਰ `ਤੇ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਜੁਲਾਈ, 2022 ਤੱਕ 727 ਜੂਨੀਅਰ ਇੰਜੀਨੀਅਰ (ਸਬ ਸਟੇਸ਼ਨ), ਅਸਿਸਟੈਂਟ ਸਬ ਸਟੇਸ਼ਨ ਅਟੈਨਡੈਂਟਾਂ ਅਤੇ ਅਸਿਸਟੈਂਟ ਲਾਈਨਮੈਨ ਆਦਿ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ 624 ਨੌਜਵਾਨਾਂ ਨੂੰ ਜੇ.ਈ. ਅਤੇ ਕਲਰਕਾਂ ਦੀਆਂ ਅਸਾਮੀਆਂ ਵਿਰੁੱਧ ਭਰਤੀ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਛੇਤੀ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਦੱਸਿਆ ਕਿ 1690 ਅਸਿਸਟੈਂਟ ਲਾਈਨ ਮੈਨਜ਼ ਨੂੰ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਨੌਜਵਾਨ ਛੇਤੀ ਹੀ ਇਨ੍ਹਾਂ ਅਸਾਮੀਆਂ `ਤੇ ਨਿਯੁਕਤ ਹੋਣਗੇ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਵਿਰੁੱਧ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਸਾਰੇ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੁੱਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...