October 25, 2026, 12:58 pm
----------- Advertisement -----------
HomeNewsਬੈਂਕ ਦੇ ਲੋਨ ਵਿਭਾਗ ਦਾ ਇੱਕ ਮੁਲਾਜ਼ਮ ਨਿਕਲਿਆ ਹੈਰੋਇਨ ਸਮੱਗਲਰ

ਬੈਂਕ ਦੇ ਲੋਨ ਵਿਭਾਗ ਦਾ ਇੱਕ ਮੁਲਾਜ਼ਮ ਨਿਕਲਿਆ ਹੈਰੋਇਨ ਸਮੱਗਲਰ

Published on

----------- Advertisement -----------

 ਲੁਧਿਆਣਾ ਵਿੱਚ ਇੱਕ ਨਿੱਜੀ ਬੈਂਕ ਦੇ ਲੋਨ ਵਿਭਾਗ ਦਾ ਇੱਕ ਮੁਲਾਜ਼ਮ ਹੈਰੋਇਨ ਸਮੱਗਲਰ ਨਿਕਲਿਆ । ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਸਮੱਗਲਰ ਦੇ ਬੈਗ ‘ਚੋਂ ਕਰੀਬ 86 ਲੱਖ ਰੁਪਏ ਦੀ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਮੁਨੀਸ਼ ਸ਼ਰਮਾ ਮਨੀ ਵਾਸੀ ਲੇਬਰ ਕਲੋਨੀ, ਮੁਹੱਲਾ ਖੰਡ, ਅੰਮ੍ਰਿਤਸਰ ਵਜੋਂ ਹੋਈ ਹੈ।

 ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਨੀਸ਼ ਸ਼ਰਮਾ ਨੂੰ ਮੁਖ਼ਬਰ ਦੀ ਸੂਚਨਾ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੈਗ ਵਿੱਚ ਹੈਰੋਇਨ ਦੀ ਵੱਡੀ ਖੇਪ ਛੁਪੀ ਹੋਈ ਸੀ। ਮੁਲਜ਼ਮ ਮੁਨੀਸ਼ ਸ਼ਰਮਾ ਇੰਡਸਇੰਡ ਬੈਂਕ ਪੱਖੋਵਾਲ ਰੋਡ ਲੁਧਿਆਣਾ ਦੇ ਲੋਨ ਵਿਭਾਗ ਵਿੱਚ ਕੰਮ ਕਰਦਾ ਸੀ। ਇਸ ਦੀ ਆੜ ਵਿੱਚ ਉਹ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਿਹਾ ਸੀ। ਉਹ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਤੋਂ ਸਸਤੇ ਭਾਅ ‘ਤੇ ਹੈਰੋਇਨ ਲਿਆ ਕੇ ਲੁਧਿਆਣਾ ‘ਚ ਮਹਿੰਗੇ ਭਾਅ ‘ਤੇ ਸਪਲਾਈ ਕਰਦਾ ਸੀ।

 ਮੁਲਜ਼ਮ ਮੁਨੀਸ਼ ਸ਼ਰਮਾ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਲੁਹਾਰਾ ਤੋਂ ਈਸ਼ਰ ਨਗਰ ਪੁਲੀ ਵੱਲ ਸਾਈਕਲ ’ਤੇ ਜਾ ਰਿਹਾ ਸੀ। ਐਸਟੀਐਫ ਦੇ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਉਸ ਨੂੰ ਕਾਬੂ ਕੀਤਾ। ਕਾਲੇ ਬੈਗ ਦੀ ਤਲਾਸ਼ੀ ਲੈਣ ‘ਤੇ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਕਈ ਵੱਡੇ ਤਸਕਰਾਂ ਦੇ ਨਾਂ ਸਾਹਮਣੇ ਆਉਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...