September 6, 2026, 12:19 am
----------- Advertisement -----------
HomeNewsLatest Newsਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

Published on

----------- Advertisement -----------

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਹੈਲਥ ਆਫ਼ਿਸ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈ.ਐਸ.ਆਈ ਡਾ. ਸੀਮਾ ਵੀ ਹਾਜ਼ਰ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਇਹ ਮੀਟਿੰਗ ਕਰਨ ਦਾ ਮਕਸਦ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਬਿਹਤਰ ਢੰਗ ਨਾਲ ਸਮਝਣਾ ਹੈ ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੇ ਕੰਮ ‘ਤੇ ਜ਼ਿਆਦਾ ਧਿਆਨ ਦੇ ਸਕਣ, ਜਿਸ ਨਾਲ ਕੰਮ ਲਈ ਸਾਜ਼ਾਗਾਰ ਮਾਹੌਲ ਬਣੇਗਾ ਅਤੇ ਜਨਤਕ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਰੱਖਣ ਲਈ ਹਰੇਕ ਕਰਮਚਾਰੀ ਯੂਨੀਅਨ ਨੂੰ ਪੂਰਾ ਸਮਾਂ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਸਿਹਤ ਸਟਾਫ ਸ਼ਲਾਘਾਯੋਗ ਕੰਮ ਕਰ ਰਿਹਾ ਹੈ ਅਤੇ ਉਹ ਸਾਡੇ ਸਿਹਤ ਕਰਮਚਾਰੀਆਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕਰਦੇ ਹਨ। ਸਿਹਤ ਮੰਤਰੀ ਨੇ ਕਰਮਚਾਰੀਆਂ ਨੂੰ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ-ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪਵੇਗੀ। ਇਸ ਮੀਟਿੰਗ ਵਿੱਚ ਰੂਰਲ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਓ.ਓ.ਏ.ਟੀ ਅਤੇ ਨਸ਼ਾ ਛੁਡਾਊ ਕੇਂਦਰ ਕਰਮਚਾਰੀ ਯੂਨੀਅਨ, ਐਨ.ਐਚ.ਐਮ ਕਰਮਚਾਰੀ ਯੂਨੀਅਨ ਪੰਜਾਬ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ, ਡਰਾਈਵਰ ਐਸੋਸੀਏਸ਼ਨ, ਸੀਐਚਓ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੋਵਿਡ ਵਲੰਟੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਤਸੱਲੀ ਜ਼ਾਹਰ ਕੀਤੀ ਅਤੇ ਸਿਹਤ ਮੰਤਰੀ ਵੱਲੋਂ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣਨ ਲਈ ਕੀਤੀ ਇਸ ਮੀਟਿੰਗ ਨੂੰ ਇੱਕ ਵਧੀਆ ਉਪਰਾਲਾ ਕਰਾਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...