April 20, 2026, 5:43 pm
----------- Advertisement -----------
HomeNewsBreaking Newsਜਲੰਧਰ 'ਚ ਗੈਂਗਸਟਰ ਤੇ ਵਿਚਾਲੇ ਹੋਇਆ ਮੁਕਾਬਲਾ, ਗੈਂਗਸਟਰ ਦੀ ਮੌਤ

ਜਲੰਧਰ ‘ਚ ਗੈਂਗਸਟਰ ਤੇ ਵਿਚਾਲੇ ਹੋਇਆ ਮੁਕਾਬਲਾ, ਗੈਂਗਸਟਰ ਦੀ ਮੌਤ

Published on

----------- Advertisement -----------


ਗੈਂਗਸਟਰ ਚਿੰਟੂ ਅਤੇ ਉਸ ਦੇ ਸਾਥੀਆਂ ਦਾ ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਨਾਲ ਲੱਗਦੇ ਅਬਾਦਪੁਰਾ ‘ਚ ਬੀਤੀ ਰਾਤ ਸਿਟੀ ਪੁਲਿਸ ਦੇ ਸੀ.ਆਈ.ਏ ਸਟਾਫ ਦੀ ਟੀਮ ਨਾਲ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਗੈਂਗਸਟਰ ਚਿੰਟੂ ਦੇ ਸਾਥੀ ਨੀਰਜ ਦੀ ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੂੰ ਦੇਖ ਕੇ ਨੀਰਜ ਨੇ ਛੱਤ ਤੋਂ ਛਾਲ ਮਾਰ ਦਿੱਤੀ। ਜਿਸ ਵਿਚ ਉਹ ਜ਼ਖਮੀ ਹੋ ਗਿਆ ਸੀ।


ਦੱਸ ਦਈਏ ਕਿ ਨੀਰਜ ਦੀ ਲਾਸ਼ ਦਾ ਭਲਕੇ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਵੀ ਗੈਂਗਸਟਰਾਂ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਾਰਦਾਤ ਵਾਲੀ ਥਾਂ ‘ਤੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਕੁੱਲ 12 ਰਾਊਂਡ ਫਾਇਰਿੰਗ ਹੋਈ।

ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਵਿੱਚ ਚਿੰਟੂ ਮੁੱਖ ਮੁਲਜ਼ਮ ਸੀ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਹ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਕੰਮ ਕਰਦੇ ਸਨ। ਮੁਲਜ਼ਮਾਂ ਨੇ ਜਲੰਧਰ ਵਿੱਚ ਗੈਂਗ ਵਿਰੋਧੀ ਗੈਂਗਸਟਰ ਸੱਪ ਅਤੇ ਮੱਨੀ ਦਾ ਕਤਲ ਕਰਨਾ ਸੀ।

ਜ਼ਿਕਰਯੋਗ ਹੈ ਕਿ ਇਸ ਦੇ ਲਈ ਮੁਲਜ਼ਮ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਲੈ ਕੇ ਆਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਹਨ। ਪਾਰਕਿੰਗ ਦੇ ਠੇਕੇ ਨੂੰ ਲੈ ਕੇ ਚਿੰਟੂ ਦਾ ਐਂਟੀ ਗੈਂਗ ਨਾਲ ਝਗੜਾ ਚੱਲ ਰਿਹਾ ਸੀ। ਫੜੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ।

ਇਸਤੋਂ ਇਲਾਵਾ  ਸਿਟੀ ਪੁਲਿਸ ਦੀ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ਵਿੱਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਿੰਟੂ ਨੂੰ ਉਕਤ ਛਾਪੇ ਦੀ ਹਵਾ ਮਿਲ ਗਈ। ਜਿਸ ਤੋਂ ਬਾਅਦ ਚਿੰਟੂ ਨੇ ਖੁਦ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚਲਾਈਆਂ ਗਈਆਂ। ਸਾਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਦੋਸ਼ੀ ਪੁਲਿਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਚਾਰਾਂ ਖ਼ਿਲਾਫ਼ ਥਾਣਾ ਸਦਰ-6 ਵਿੱਚ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਗੈਂਗਸਟਰ ਚਿੰਟੂ ਖ਼ਿਲਾਫ਼ ਪਹਿਲਾਂ ਵੀ ਜਲੰਧਰ ਸ਼ਹਿਰ ਅਤੇ ਦਿਹਾਤੀ ਇਲਾਕਿਆਂ ਵਿੱਚ ਕਈ ਕੇਸ ਦਰਜ ਹਨ। ਫੜੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਜਦਕਿ ਚਿੰਟੂ ਕਤਲ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜੇਲ ਤੋਂ ਆਉਣ ਤੋਂ ਬਾਅਦ ਚਿੰਟੂ ਨੇ ਕਈ ਅਪਰਾਧ ਕੀਤੇ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਵੀ ਚਿੰਟੂ ਦੇ ਐਸਏਪੀਪੀ ਗੈਂਗ ਨਾਲ ਵੀ ਚੰਗੇ ਸਬੰਧ ਸਨ। ਪਰ, ਸ਼ਹਿਰ ਦੇ ਬਜ਼ਾਰ ਵਿੱਚ ਪਾਰਕਿੰਗ ਦੇ ਠੇਕੇ ਨੂੰ ਲੈ ਕੇ ਦੋਵਾਂ ਵਿੱਚ ਝਗੜਾ ਹੋ ਗਿਆ। ਉਦੋਂ ਤੋਂ ਦੋਵੇਂ ਗਰੋਹ ਇੱਕ ਦੂਜੇ ਦੇ ਖਿਲਾਫ ਕੰਮ ਕਰਨ ਲੱਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...