November 23, 2026, 10:38 pm
----------- Advertisement -----------
HomeNewsBreaking Newsਜਲੰਧਰ 'ਚ AGTF ਤੇ ਜੰਮੂ ਗੈਂਗਸਟਰ ਵਿਚਾਲੇ ਮੁਠਭੇੜ, ਗੈਂਗਸਟਰ ਰੋਹਿਤ ਰਾਣਾ ਹਿਰਾਸਤ...

ਜਲੰਧਰ ‘ਚ AGTF ਤੇ ਜੰਮੂ ਗੈਂਗਸਟਰ ਵਿਚਾਲੇ ਮੁਠਭੇੜ, ਗੈਂਗਸਟਰ ਰੋਹਿਤ ਰਾਣਾ ਹਿਰਾਸਤ ‘ਚ

Published on

----------- Advertisement -----------

ਜਲੰਧਰ ‘ਚ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਜੰਮੂ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਘੇਰ ਲਿਆ ਹੈ। ਜਿਸ ਤੋਂ ਬਾਅਦ ਉਸ ਨੇ ਪੁਲਿਸ ‘ਤੇ 4 ਗੋਲੀਆਂ ਚਲਾਈਆਂ। ਫਿਰ ਉਹ ਇੱਕ ਘਰ ਵਿੱਚ ਲੁਕ ਗਿਆ। ਗੈਂਗਸਟਰ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ।

ਜਿਸ ਤੋਂ ਬਾਅਦ ਉਸ ਨੂੰ ਭੋਗਪੁਰ ਥਾਣੇ ਲਿਆਂਦਾ ਗਿਆ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਰਾਣਾ ਨੇ ਜੰਮੂ ਦੇ ਕਠੂਆ ‘ਚ ਸਬ ਇੰਸਪੈਕਟਰ ਦੀਪਕ ਸ਼ਰਮਾ ਦਾ ਕਤਲ ਕੀਤਾ ਸੀ। ਉਦੋਂ ਤੋਂ ਉਹ ਫਰਾਰ ਸੀ।

ਦੱਸ ਦਈਏ ਕਿ ਦੇਰ ਸ਼ਾਮ ਪੁਲਿਸ ਨੂੰ ਸੂਚਨਾ ਮਿਲੀ ਕਿ ਉਹ ਭੋਗਪੁਰ ਦੇ ਮੁਮਨਦਪੁਰ ਪਿੰਡ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ ਉਸ ਨੂੰ ਘੇਰ ਲਿਆ। ਪਰ ਉਸਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਬਚਣ ਲਈ ਇੱਕ ਘਰ ਵਿੱਚ ਲੁਕ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਘਰ ਨੂੰ ਚਾਰੋਂ ਪਾਸਿਓਂ ਘੇਰ ਲਿਆ। ਇਸ ਤੋਂ ਬਾਅਦ ਕਰਾਸ ਫਾਇਰਿੰਗ ‘ਚ ਗੈਂਗਸਟਰ ਰਾਣਾ ਦੀ ਲੱਤ ‘ਚ ਗੋਲੀ ਲੱਗ ਗਈ। ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਥਾਣਾ ਭੋਗਪੁਰ ਦੀ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਦੇ ਮੋਬਾਈਲ ਦੇ ਡਿਟੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਹ ਇੱਥੇ ਕਿਵੇਂ ਆਇਆ ਅਤੇ ਉਸ ਦੇ ਕਿਹੜੇ-ਕਿਹੜੇ ਜਾਣਕਾਰ ਇੱਥੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...