November 19, 2026, 5:57 am
----------- Advertisement -----------
HomeNewsBreaking Newsਜਲੰਧਰ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਇਆ ਐਨਕਾਊਂਟਰ: ਕਰਾਸ ਫਾ+ਇਰਿੰਗ ਤੋਂ ਬਾਅਦ...

ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਇਆ ਐਨਕਾਊਂਟਰ: ਕਰਾਸ ਫਾ+ਇਰਿੰਗ ਤੋਂ ਬਾਅਦ ਲਾਰੈਂਸ ਗੈਂਗ ਦੇ 2 ਗੈਂਗਸਟਰ ਗ੍ਰਿਫਤਾਰ

Published on

----------- Advertisement -----------
  • ਦੋਵਾਂ ਗੈਂਗਸਟਰਾਂ ਨੂੰ ਲੱਗੀਆਂ ਗੋਲੀਆਂ
  • ਇੱਕ ਪੁਲਿਸ ਮੁਲਾਜ਼ਮ ਵੀ ਹੋਇਆ ਜ਼ਖਮੀ
  • ਪੁਲਿਸ ਨੇ ਹਥਿਆਰ ਵੀ ਕੀਤੇ ਬਰਾਮਦ

ਜਲੰਧਰ, 21 ਜਨਵਰੀ 2024 – ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ, ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਜ਼ਖਮੀ ਪੁਲਸ ਮੁਲਾਜ਼ਮ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਦੀ ਸੂਚਨਾ ‘ਤੇ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਪੁਲੀਸ ਸੂਤਰਾਂ ਅਨੁਸਾਰ ਇਹ ਦੋਵੇਂ ਗੈਂਗਸਟਰ ਕਤਲ ਅਤੇ ਸੁਪਾਰੀ ਦੇਣ ਦੇ ਮਾਮਲੇ ਵਿੱਚ ਸ਼ਾਮਲ ਹਨ।

ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਹਨ। ਪੁਲੀਸ ਨੇ 2 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮ ਜਲੰਧਰ ਸਿਟੀ ਪੁਲੀਸ ਕੋਲ ਦਰਜ ਕਈ ਕੇਸਾਂ ਵਿੱਚ ਭਗੌੜੇ ਸਨ।

ਐਤਵਾਰ ਸਵੇਰੇ ਸੂਚਨਾ ਮਿਲੀ ਕਿ ਦੋ ਦੋਸ਼ੀ ਉਸ ਜਗ੍ਹਾ ‘ਤੇ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੌਕੇ ਦੀ ਘੇਰਾਬੰਦੀ ਕਰ ਲਈ। ਪੁਲਸ ਨੂੰ ਦੇਖਦੇ ਹੀ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਦੋਸ਼ੀ ਜ਼ਖਮੀ ਹੋ ਗਏ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...