July 29, 2026, 7:20 am
----------- Advertisement -----------
HomeNewsBreaking Newsਬਟਾਲਾ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ: ਪੁਲਿਸ ਨੇ ਗੋਲੀ ਲੱਗਣ ਤੋਂ...

ਬਟਾਲਾ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ: ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਕੀਤਾ ਕਾਬੂ

Published on

----------- Advertisement -----------

ਬਟਾਲਾ, 27 ਜੁਲਾਈ 2024 – ਬਟਾਲਾ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਦੇਸ਼ਰਾਜ ਜਵੈਲਰਜ਼ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਸਨ ਅਤੇ ਮੌਕੇ ਤੋਂ ਫਰਾਰ ਹੋ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਨੇ ਖੁਦ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕਰਨ ਵਾਲਾ ਗੈਂਗਸਟਰ ਇੱਕ ਮਰਸਡੀਜ਼ ਕਾਰ ਵਿੱਚ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੈਂਗਸਟਰ ਮਲਕੀਤ ਸਿੰਘ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਬਚਾਅ ‘ਚ ਗੋਲੀਆਂ ਚਲਾਈਆਂ। ਜਿਸ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਸੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਨੇ ਪਿੰਡ ਨਵਾਂ ਪਿੰਡ ਅਤੇ ਧੂਪਸਾੜੀ ਵਿਚਕਾਰ ਗ੍ਰਿਫਤਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...