August 15, 2026, 3:26 pm
----------- Advertisement -----------
HomeNewsBreaking Newsਜ਼ੀਰਕਪੁਰ 'ਚ ਤੋਂ ਵੱਡੀ ਖ਼ਬਰ, ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

ਜ਼ੀਰਕਪੁਰ ‘ਚ ਤੋਂ ਵੱਡੀ ਖ਼ਬਰ, ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Published on

----------- Advertisement -----------
  • ਰਿੰਦਾ-ਖੱਤਰੀ ਦੇ ਗੈਂਗਸਟਰ ਜੱਸਾ ਹੈਪੋਵਾਲੀਆ ਨੇ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੀਤੀ ਕੋਸ਼ਿਸ਼
  • ਪੁਲਿਸ ਨੇ ਗੈਂਗਸਟਰ ਦੀ ਲੱਤ ‘ਚ ਮਾਰੀ ਗੋ+ਲੀ
  • ਐਨਕਾਊਂਟਰ ‘ਚ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ

ਜ਼ੀਰਕਪੁਰ, 13 ਦਸੰਬਰ 2023 – ਬੁੱਧਵਾਰ ਸਵੇਰੇ ਪੁਲਿਸ ਅਤੇ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਪੋਵਾਲੀਆ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਉਸ ਨੂੰ ਇਰਾਦਾ ਕਤਲ ਦੇ ਇੱਕ ਕੇਸ ਵਿੱਚ ਪਿਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪਰ ਉਸ ਨੇ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।

ਪੁਲੀਸ ਨੇ ਪਹਿਲਾਂ ਹਵਾ ਵਿੱਚ ਗੋਲੀ ਚਲਾਈ ਅਤੇ ਫਿਰ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਲਿਆ ਗਿਆ ਹੈ, ਪਰ ਇਹ ਸਪੱਸ਼ਟ ਨਹੀਂ ਹੈ ਕਿ ਉਹ ਜ਼ਿੰਦਾ ਹੈ ਜਾਂ ਮਰਿਆ ਹੈ। ਉਸ ਨੂੰ ਛੇ ਗੋਲੀਆਂ ਲੱਗਣ ਦੀ ਖ਼ਬਰ ਹੈ। ਇਸ ਦੌਰਾਨ ਇੱਕ ਮੁਲਾਜ਼ਮ ਵੀ ਜ਼ਖਮੀ ਹੋ ਗਿਆ।

ਪੁਲੀਸ ਅਧਿਕਾਰੀ ਸੰਦੀਪ ਗੋਇਲ ਨੇ ਦੱਸਿਆ ਕਿ ਨਵਾਂਸ਼ਹਿਰ ਦਾ ਰਹਿਣ ਵਾਲਾ ਜੱਸਾ ਹੈਪੋਵਾਲੀਆ ਗੈਂਗਸਟਰਾਂ ਹਰਵਿੰਦਰ ਰਿੰਦਾ ਅਤੇ ਸੋਨੂੰ ਖੱਤਰੀ ਦਾ ਨਜ਼ਦੀਕੀ ਹੈ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਮੌਕੇ ‘ਤੇ ਮੁੱਠਭੇੜ ਜਾਰੀ ਹੈ। ਜ਼ੀਰਕਪੁਰ ਦੇ ਪੀਰਮੁਛੱਲਾ ‘ਚ ਮੁਕਾਬਲਾ ਹੋਇਆ ਹੈ।

ਸੰਦੀਪ ਗੋਇਲ ਨੇ ਦੱਸਿਆ ਕਿ ਇਸ ਨੇ ਜੁਲਾਈ ‘ਚ ਇਕ ਵਿਅਕਤੀ ‘ਤੇ ਹਮਲਾ ਕੀਤਾ ਸੀ। ਇਸ ਮਾਮਲੇ ‘ਚ ਇਕ ਵਿਅਕਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਨਾਲ ਦੂਜੇ ਦੇ ਨਾਲ ਨਾਜਾਇਜ਼ ਸਬੰਧ ਹਨ। ਉਸ ਨੇ ਸੋਨੂੰ ਖੱਤਰੀ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਸੋਨੂੰ ਖੱਤਰੀ ਦੇ ਕਹਿਣ ‘ਤੇ ਜੱਸਾ ਹੈਪੋਵਾਲੀਆ ਨੇ ਉਕਤ ਵਿਅਕਤੀ ‘ਤੇ ਹਮਲਾ ਕਰ ਦਿੱਤਾ। ਇਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।

ਹੁਣ ਉਸ ਨੂੰ ਕਾਤਲਾਨਾ ਹਮਲੇ ਦੇ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਇਸ ਦੀ ਪੁਲਿਸ ਜਾਂਚ ਕਰ ਰਹੀ ਹੈ। ਉਸ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਉਸ ਨੇ ਦੱਸਿਆ ਕਿ ਇੰਦਰ ‘ਤੇ ਹਮਲੇ ਤੋਂ ਬਾਅਦ ਇੱਥੇ ਚੀਨ ਦੀ ਬਣੀ ਪਿਸਤੌਲ ਛੁਪਾਈ ਗਈ ਸੀ। ਉਸ ਦੀ ਬਰਾਮਦਗੀ ਲਈ ਪੁਲਿਸ ਉਸ ਨੂੰ ਲੈ ਕੇ ਆਈ ਸੀ। ਮੁਲਾਜ਼ਮ ਨੇ ਉਸ ਨੂੰ ਹੱਥਕੜੀ ਵੀ ਲਾਈ ਹੋਈ ਸੀ। ਮੁਲਜ਼ਮ ਉਸ ਨੂੰ ਛਡਾ ਕੇ ਭੱਜਣ ਲੱਗਿਆ ਸੀ। ਜਿਸ ਤੋਂ ਬਾਅਦ ਪੁਲਸ ਨੇ ਚਿਤਾਵਨੀ ਦੇ ਕੇ ਪਹਿਲਾਂ ਹਵਾ ‘ਚ ਗੋਲੀ ਚਲਾਈ ਅਤੇ ਉਸ ਨੂੰ ਰੁਕਣ ਲਈ ਕਿਹਾ, ਪਰ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਉਸ ਦੀ ਲੱਤ ‘ਚ ਗੋਲੀ ਮਾਰੀ ਗਈ।

ਮੁਲਜ਼ਮ ਪਹਿਲਾਂ ਵੀ 6 ਕਤਲ ਕਰ ਚੁੱਕਾ ਹੈ। ਉਸ ਨੇ ਪੁੱਛਗਿੱਛ ‘ਚ ਕਿਹਾ ਸੀ ਕਿ ਅਜੇ ਵੀ ਉਸ ਦੇ ਨਿਸ਼ਾਨੇ ‘ਤੇ 3-4 ਹੋਰ ਲੋਕ ਹਨ। ਪੁਲਿਸ ਨੇ ਉਸ ਦੇ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...