ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਇਲਾਕੇ ਵਿੱਚ ਬਲਟਾਣਾ ਦੇ ਇੱਕ ਹੋਟਲ ਵਿੱਚ ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਦੋ ਮੁਲਜ਼ਮਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਹੋਟਲ ਵਿੱਚ ਕੁੱਲ ਤਿੰਨ ਬਦਮਾਸ਼ ਦੱਸੇ ਜਾਂਦੇ ਹਨ। ਇਨ੍ਹਾਂ ਤਿੰਨਾਂ ਦਾ ਹਾਲ ਹੀ ਵਿੱਚ ਬਠਿੰਡਾ ਦੇ ਵਪਾਰੀ ਹਰਜਿੰਦਰ ਸਿੰਘ ਦੇ ਕਤਲ ਨਾਲ ਸਬੰਧ ਸੀ।