November 19, 2026, 4:34 pm
----------- Advertisement -----------
HomeNewsEducationਵਿਦਿਆਰਥੀ ਤੀਜੀ ਵਾਰ ਦੇਣਗੇ 12ਵੀਂ ਦੀ ਪ੍ਰੀਖਿਆ: ਲੁਧਿਆਣਾ-ਫਿਰੋਜ਼ਪੁਰ ਦੇ 2 ਕੇਂਦਰਾਂ 'ਚ...

ਵਿਦਿਆਰਥੀ ਤੀਜੀ ਵਾਰ ਦੇਣਗੇ 12ਵੀਂ ਦੀ ਪ੍ਰੀਖਿਆ: ਲੁਧਿਆਣਾ-ਫਿਰੋਜ਼ਪੁਰ ਦੇ 2 ਕੇਂਦਰਾਂ ‘ਚ ਦੂਜੀ ਵਾਰ ਰੱਦ ਹੋਇਆ ਅੰਗਰੇਜ਼ੀ ਦਾ ਪੇਪਰ

Published on

----------- Advertisement -----------
  • ਹੁਣ 22 ਮਈ ਨੂੰ ਹੋਵੇਗਾ ਪ੍ਰੀਖਿਆ

ਫਿਰੋਜ਼ਪੁਰ, 19 ਮਈ 2023 – ਪੰਜਾਬ ਵਿੱਚ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ 24 ਫਰਵਰੀ ਨੂੰ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਬਾਅਦ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਭਾਗ ਵੱਲੋਂ ਅਗਲੀ ਤਰੀਕ 24 ਮਾਰਚ ਦਾ ਐਲਾਨ ਕਰ ਦਿੱਤਾ ਗਿਆ ਸੀ। ਇਸ ਮਿਤੀ ਨੂੰ ਵੀ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਦੋ ਪ੍ਰੀਖਿਆ ਕੇਂਦਰਾਂ ਵਿੱਚ ਪੁਰਾਣੇ ਲੀਕ ਹੋਏ ਪ੍ਰਸ਼ਨ ਪੱਤਰ ਵੰਡੇ ਗਏ। ਇਹ ਪ੍ਰੀਖਿਆ ਕੇਂਦਰ ਲੁਧਿਆਣਾ ਅਤੇ ਫਿਰੋਜ਼ਪੁਰ ਦੇ ਹਨ।

ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਅਤੇ ਫ਼ਿਰੋਜ਼ਪੁਰ ਦੇ ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ, ਇਨ੍ਹਾਂ ਦੋਵਾਂ ਪ੍ਰੀਖਿਆ ਕੇਂਦਰਾਂ ਦੇ ਕੁੱਲ 185 ਵਿਦਿਆਰਥੀ 22 ਮਈ ਨੂੰ ਤੀਜੀ ਵਾਰ ਅੰਗਰੇਜ਼ੀ ਦੀ ਪ੍ਰੀਖਿਆ ਦੇਣਗੇ। ਅਧਿਕਾਰੀਆਂ ਦੀ ਲਾਪ੍ਰਵਾਹੀ ਉਸ ਸਮੇਂ ਫੜੀ ਗਈ ਜਦੋਂ ਪ੍ਰੀਖਿਆ ਦੀ ਚੈਕਿੰਗ ਕਰ ਰਹੇ ਸਟਾਫ ਨੇ ਮਾਰਕਿੰਗ ਸਮੇਂ ਵੱਖ-ਵੱਖ ਪ੍ਰਸ਼ਨ ਪੱਤਰਾਂ ‘ਤੇ ਨਜ਼ਰ ਪਈ।

ਲੁਧਿਆਣਾ ਦੇ ਪ੍ਰੀਖਿਆ ਕੇਂਦਰ ਗੁਰੂਸਰ ਸੁਧਾਰ ਦੇ ਜੀ.ਐਚ.ਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 118 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਸਕੂਲ ਦੇ ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਸਕੂਲ ਨੂੰ 12 ਮਈ ਨੂੰ ਬਾਅਦ ਦੁਪਹਿਰ ਇੱਕ ਈਮੇਲ ਮਿਲੀ ਸੀ ਕਿ ਪ੍ਰੀਖਿਆ 18 ਮਈ ਨੂੰ ਮੁੜ ਕਰਵਾਈ ਜਾਵੇਗੀ, ਇੰਨੇ ਘੱਟ ਸਮੇਂ ਵਿੱਚ ਵਿਦਿਆਰਥੀਆਂ ਲਈ ਨਵੀਂ ਸਥਿਤੀ ਲਈ ਆਪਣੇ ਆਪ ਨੂੰ ਤਿਆਰ ਕਰਨਾ ਸੰਭਵ ਨਹੀਂ ਸੀ। ਇਸ ਲਈ ਅਧਿਕਾਰੀਆਂ ਤੱਕ ਪਹੁੰਚ ਕੀਤੀ ਗਈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਵੀ ਗੱਲ ਕੀਤੀ ਗਈ। ਉਨ੍ਹਾਂ ਨੂੰ ਬੇਨਤੀ ਕਰਨ ਤੋਂ ਬਾਅਦ ਬੋਰਡ ਨੇ 22 ਮਈ ਨੂੰ ਨੇੜਲੇ ਕੇਂਦਰ ‘ਤੇ ਪ੍ਰੀਖਿਆ ਦੁਬਾਰਾ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਭਾਰੀ ਚਿੰਤਾ ਪੈਦਾ ਕਰ ਦਿੱਤੀ ਹੈ। ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ 15 ਮਈ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨਾਲ ਵੀ ਗੱਲਬਾਤ ਕੀਤੀ ਸੀ ਅਤੇ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਵੀ ਕੀਤੀ ਸੀ।

ਇਹ ਪ੍ਰੀਖਿਆ ਪਹਿਲਾਂ 24 ਫਰਵਰੀ ਨੂੰ ਰੱਦ ਕਰ ਦਿੱਤੀ ਗਈ ਸੀ। 24 ਮਾਰਚ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਕੇਂਦਰਾਂ ’ਤੇ ਮੁੜ ਪ੍ਰੀਖਿਆ ਲਈ ਗਈ। ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ, ਬੋਰਡ ਨੇ ਸਾਰੇ ਕੇਂਦਰਾਂ ਨੂੰ ਪ੍ਰਸ਼ਨ ਪੱਤਰਾਂ ਵਾਲੇ ਪੈਕੇਟ ਉਨ੍ਹਾਂ ਬੈਂਕਾਂ ਕੋਲ ਜਮ੍ਹਾ ਕਰਨ ਦੇ ਨਿਰਦੇਸ਼ ਦਿੱਤੇ ਸਨ ਜਿੱਥੋਂ ਉਨ੍ਹਾਂ ਨੂੰ ਪ੍ਰਸ਼ਨ ਪੱਤਰ ਪ੍ਰਾਪਤ ਹੋਏ ਸਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਕੇਂਦਰ ’ਤੇ ਸਟਾਫ਼ ਦੀ ਅਣਗਹਿਲੀ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਬੋਰਡ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...