September 24, 2026, 1:02 pm
----------- Advertisement -----------
HomeNewsLatest Newsਪੰਜਾਬ ਦੇ ਨਾਂ ਇੱਕ ਹੋਰ ਪ੍ਰਾਪਤੀ; ਭਾਰਤ ਸਰਕਾਰ ਵਲੋਂ ‘ਹਰ ਘਰ ਜਲ...

ਪੰਜਾਬ ਦੇ ਨਾਂ ਇੱਕ ਹੋਰ ਪ੍ਰਾਪਤੀ; ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ : ਜਿੰਪਾ

Published on

----------- Advertisement -----------

ਚੰਡੀਗੜ੍ਹ, 6 ਅਪ੍ਰੈਲ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਲੋਂ ਪੰਜਾਬ ਨੂੰ 100 ਫੀਸਦੀ ਸਰਟੀਫਾਈ (ਤਸਦੀਕ) ਕੀਤਾ ਗਿਆ ਹੈ। ਜਿੰਪਾ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਕੇਂਦਰ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਦੇਸ਼ ਵਿਆਪੀ ਪ੍ਰੋਗਰਾਮ ਹੈ, ਜਿਸ ਦੇ ਅਧੀਨ 2024 ਤੱਕ ਸਮੂਹ ਰਾਜਾਂ ਦੇ ਹਰ ਘਰ ਦੇ ਵਿੱਚ ਪਾਈਪ ਰਾਹੀਂ ਪਾਣੀ ਸਪਲਾਈ ਦਿੱਤੀ ਜਾਣੀ ਹੈ ਅਤੇ ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਇਹ ਮੀਲ ਪੱਥਰ ਮਾਰਚ 2023 ਵਿੱਚ ਪ੍ਰਾਪਤ ਕਰਕੇ ਦੇਸ਼ ਦਾ ਛੇਵਾਂ ਰਾਜ ਹੋਣ ਦਾ ਰੁਤਬਾ ਪ੍ਰਾਪਤ ਕਰ ਲਿਆ ਹੈ। ਇਸ ਮੌਕੇ ਜਿੰਪਾ ਨੇ ਜਲ ਜੀਵਨ ਮਿਸ਼ਨ ਨੂੰ ਲਾਗੂ ਕਰਨ ਲਈ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਜਲ ਸ਼ਕਤੀ ਮੰਤਰੀ ਵਲੋ ਦਿੱਤੀ ਗਈ ਯੋਗ ਅਗਵਾਈ ਅਤੇ ਸਮੱਰਥਨ ਦਾ ਉਚੇਚੇ ਤੌਰ ‘ਤੇ ਧਿੰਨਵਾਦ ਕੀਤਾ।

ਜਿੰਪਾ ਨੇ ਦੱਸਿਆ ਕਿ ਪਿੰਡਾਂ ਵਿੱਚ ਜਲ ਸਪਲਾਈ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੱਖ-ਵੱਖ ਸਕੀਮਾਂ ਰਾਹੀਂ ਪਾਣੀ ਦੀ ਉਪਲੱਬਧਤਾ ਅਤੇ ਗੁਣਵੱਤਾ ਦਾ ਸੰਪੂਰਨ ਧਿਆਨ ਰੱਖਦੇ ਹੋਏ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਪਾਣੀ ਰਾਹੀਂ ਹੋਣ ਵਾਲੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਉਪਰਾਲੇ ਕਰ ਰਹੀ ਹੈ ਕਿ ਜਿਹੜੇ ਇਲਾਕਿਆਂ ਵਿੱਚ ਧਰਤੀ ਹੇਠਲਾ ਪਾਣੀ ਥੱਲੇ ਚਲਿਆ ਗਿਆ ਹੈ ਜਾਂ ਦੂਸ਼ਿਤ ਹੋ ਗਿਆ ਹੈ ਉੱਥੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸ ਮਕਸਦ ਲਈ ਬਹੁਤ ਸਾਰੀਆਂ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ।

ਕਾਬਿਲੇਗੌਰ ਹੈ ਕਿ ਭਾਰਤ ਸਰਕਾਰ ਦੀ ਜਲ ਜੀਵਨ ਮਿਸ਼ਨ ਸਕੀਮ ਅਧੀਨ ਕਿਸੇ ਵੀ ਪਿੰਡ ਨੂੰ ਸਰਟੀਫਾਈ ਪਿੰਡ ਹੋਣ ਲਈ ਗ੍ਰਾਮ ਸਭਾ ਦਾ ਇਜਲਾਸ ਕਰਕੇ ਗ੍ਰਾਮ ਸਭਾ ਦਾ ਮਤਾ, ਗ੍ਰਾਮ ਸਭਾ ਦੀ ਮੀਟਿੰਗ ਦੀ ਕਾਰਵਾਈ ਦੀ ਵੀਡਿਓਗ੍ਰਾਫੀ ਅਤੇ ਨਾਲ ਹੀ ਵਿਭਾਗ ਦੇ ਅਧਿਕਾਰੀ ਵਲੋਂ ਦਿੱਤੇ ਗਏ ਸਰਟੀਫਿਕੇਟ ਦੀ ਕਾਪੀ ਭਾਰਤ ਸਰਕਾਰ ਦੇ ਪੋਰਟਲ ‘ਤੇ ਅਪਲੋਡ ਕਰਨੀ ਹੁੰਦੀ ਹੈ। ਪੰਜਾਬ ਦੇ ਸਾਰੇ 11,900 ਪਿੰਡਾਂ ਦੀ ਸਰਟੀਫਿਕੇਸ਼ਨ 6 ਅਪ੍ਰੈਲ, 2023 ਨੂੰ ਹੋਣ ਤੋਂ ਬਾਅਦ ਪੰਜਾਬ ‘ਹਰ ਘਰ ਜਲ ਸਰਟੀਫਾਈਡ’ ਰਾਜ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...