September 20, 2026, 3:53 am
----------- Advertisement -----------
HomeNewsBreaking Newsਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ 'ਚ ਰੱਖਿਆ

ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ‘ਚ ਰੱਖਿਆ

Published on

----------- Advertisement -----------

ਨਵਾਂਸ਼ਹਿਰ, 2 ਜੂਨ – ਲੋਕ ਸਭਾ ਹਲਕਾ-06 ਅਨੰਦਪੁਰ ਸਾਹਿਬ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਆਈ.ਏ.ਐਸ, ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ, ਏ.ਆਰ.ਓ ਅਤੇ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਨੂੰ ਤਾਲਾ ਲਗਾ ਕੇ ਸੀਲਬੰਦ ਕੀਤਾ ਗਿਆ। ਇਸ ਮੌਕੇ ਤੇ ਐਸ ਡੀ ਐਮ ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ ਡੀ ਐਮ ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ ਡੀ ਐਮ ਬਲਾਚੌਰ ਰਵਿੰਦਰ ਬੰਸਲ, ਐਸ ਡੀ ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ਹਲਕੇ ਨਵਾਂਸ਼ਹਿਰ, ਬੰਗਾ, ਬਲਾਚੌਰ  ਅਤੇ ਗੜ੍ਹਸ਼ੰਕਰ ਦੀਆਂ ਵੋਟਿੰਗ ਮਸ਼ੀਨਾਂ ਦੁਆਬਾ ਕਾਲਜ, ਛੋਕਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਬਾਹਰਵਾਰ ਕੇਂਦਰੀ ਸੁਰੱਖਿਆ ਬਲਾਂ, ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਜਵਾਨਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਬਾਹਰਵਾਰ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 4 ਜੂਨ ਨੂੰ ਸਵੇਰੇ 8:00 ਵਜੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਅਤੇ ਗੜ੍ਹਸ਼ੰਕਰ ਹਲਕੇ ਦੀ ਗਿਣਤੀ ਦੁਆਬਾ ਕਾਲਜ, ਛੋਕਰਾਂ ਵਿਖੇ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...