November 15, 2026, 10:05 am
----------- Advertisement -----------
HomeNewsBreaking Newsਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

Published on

----------- Advertisement -----------
  • 4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਗੁਰਦਾਸਪੁਰ, 2 ਜੂਨ 2024 – ਲੋਕ ਸਭਾ ਹਲਕਾ-01 ਗੁਰਦਾਸਪੁਰ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਕੇ. ਮਹੇਸ਼ ਆਈ.ਏ.ਐੱਸ, ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ, ਏ.ਆਰ.ਓ ਅਤੇ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਨੂੰ ਤਾਲਾ ਲਗਾ ਕੇ ਸੀਲਬੰਦ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕੇ ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਬਟਾਲਾ, ਫ਼ਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ ਪਠਾਨਕੋਟ, ਭੋਆ ਅਤੇ ਸੁਜਾਨਪੁਰ ਦੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਪਠਾਨਕੋਟ ਵਿਖੇ ਸਥਾਪਤ ਕੀਤੇ ਗਏ ਸਟਰਾਂਗ ਰੂਮ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਬਾਹਰਵਾਰ ਕੇਂਦਰੀ ਸੁਰੱਖਿਆ ਬਲਾਂ, ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਜਵਾਨਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਬਾਹਰਵਾਰ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 4 ਜੂਨ ਨੂੰ ਸਵੇਰੇ 8:00 ਵਜੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ 6 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਹੋਵੇਗੀ ਜਦਕਿ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਪਠਾਨਕੋਟ ਵਿਖੇ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...