November 24, 2026, 2:57 pm
----------- Advertisement -----------
HomeNewsBreaking Newsਮੋਗਾ 'ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਗੋਲੀ ਮਾਰ ਕੇ...

ਮੋਗਾ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Published on

----------- Advertisement -----------

ਮੋਗਾ, 20 ਅਗਸਤ 2022 – ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਯੋਗੇਸ਼ ਗੋਇਲ ਨੇ ਸ਼ੁੱਕਰਵਾਰ ਦੇਰ ਰਾਤ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਫਿਲਹਾਲ ਮੌਕੇ ‘ਤੇ ਪਹੁੰਚੀ ਥਾਣਾ ਸਿਟੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਸ਼ਹਿਰ ਦੇ ਮੁੱਖ ਆਰਬਿਟ ਸਿਨੇਮਾ ਅਤੇ ਹੋਟਲ ਦੇ ਮਾਲਕ ਯੋਗੇਸ਼ ਗੋਇਲ ਨੇ ਕਿਹੜੇ ਹਾਲਾਤਾਂ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ, ਇਸ ਬਾਰੇ ਕੋਈ ਵੀ ਕੁਝ ਕਹਿਣ ਨੂੰ ਤਿਆਰ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਯੋਗੇਸ਼ ਗੋਇਲ ਨਾ ਸਿਰਫ ਇੱਕ ਵਪਾਰੀ ਅਤੇ ਅਕਾਲੀ ਦਲ ਦੇ ਨੇਤਾ ਰਹੇ ਹਨ, ਸਗੋਂ ਉਹ ਡੀ.ਐਮ.ਕਾਲਜ, ਬੀ.ਐੱਡ ਕਾਲਜ ਸਮੇਤ ਆਰੀਆ ਸਮਾਜ ਨਾਲ ਜੁੜੀਆਂ ਪੰਜ ਵਿਦਿਅਕ ਸੰਸਥਾਵਾਂ ਦੀ ਪ੍ਰਬੰਧਕੀ ਕਮੇਟੀ ਵਿੱਚ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਯੋਗੇਸ਼ ਗੋਇਲ ਦਿੱਗਜ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਕਾਫੀ ਕਰੀਬ ਸਨ। ਇਸੇ ਲਈ ਭਾਜਪਾ ਦੇ ਕੋਟੇ ਦੀ ਸੀਟ ਕੱਟ ਕੇ ਜਥੇਦਾਰ ਤੋਤਾ ਸਿੰਘ ਨੇ ਉਨ੍ਹਾਂ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਣਾ ਦਿੱਤਾ। ਯੋਗੇਸ਼ ਗੋਇਲ ਨੇ ਕਿਸ ਹਾਲਾਤ ‘ਚ ਖੁਦ ਨੂੰ ਗੋਲੀ ਮਾਰ ਲਈ ਹੈ, ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੀ ਤਸਵੀਰ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...