ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਵਿੱਚ ‘ਆਪ’ ਸਰਕਾਰ ’ਤੇ ਵੱਖ-ਵੱਖ ਨੁਕਤਿਆਂ ਦਾ ਹਵਾਲਾ ਦਿੰਦੇ ਹੋਏ ਹਮਲਾ ਬੋਲਣ ਤੋਂ ਕੁਝ ਘੰਟਿਆਂ ਬਾਅਦ ਹੀ, ਵਿਜੀਲੈਂਸ ਬਿਊਰੋ ਨੇ ਉਸ ਖ਼ਿਲਾਫ਼ 20 ਅਪ੍ਰੈਲ ਨੂੰ ਤਲਬ ਕੀਤਾ ਗਿਆ ਸੀ ਅਤੇ ਹੁਣ 14 ਅਪ੍ਰੈਲ ਵੀਰਵਾਰ ਨੂੰ ਵਿਜੀਲੈਂਸ ਵੱਲੋਂ ਚੰਨੀ ਨੂੰ ਬੁਲਾਵਾ ਦਿੱਤਾ ਗਿਆ ਹੈ। ਵਿਜੀਲੈਂਸ ਨੇ ਪਹਿਲਾਂ ਉਨ੍ਹਾਂ ਨੂੰ 12 ਅਪ੍ਰੈਲ ਲਈ ਸੰਮਨ ਜਾਰੀ ਕੀਤਾ ਸੀ, ਜਿਸਤੇ ਚੰਨੀ ਨੇ ਅਸਮਰੱਥਾ ਜ਼ਾਹਿਰ ਕਰਦੇ ਹੋਏ 20 ਜਾਂ 21 ਅਪ੍ਰੈਲ ਤੱਕ ਦੇਰੀ ਕਰਨ ਦੀ ਮੰਗ ਕੀਤੀ ਸੀ। ਵਿਜੀਲੈਂਸ ਨੇ ਫਿਰ ਹੁਕਮਾਂ ‘ਚ ਸੋਧ ਕਰਦਿਆਂ ਉਨ੍ਹਾਂ ਨੂੰ 20 ਅਪ੍ਰੈਲ ਨੂੰ ਮੋਹਾਲੀ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਸੀ।












