October 17, 2026, 4:19 am
----------- Advertisement -----------
HomeNewsBreaking Newsਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ 'ਤੇ ਦੋਸ਼ ਤੈਅ, 2022 'ਚ ਆਮਦਨ ਤੋਂ...

ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ‘ਤੇ ਦੋਸ਼ ਤੈਅ, 2022 ‘ਚ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਸੀ ਦਰਜ

Published on

----------- Advertisement -----------


ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਇਹ ਦੋਸ਼ ਫ਼ਿਰੋਜ਼ਪੁਰ ਜ਼ਿਲ੍ਹਾ ਅਦਾਲਤ ਵੱਲੋਂ ਲਾਏ ਗਏ ਹਨ। ਵਿਜੀਲੈਂਸ ਨੇ ਇਸ ਸਬੰਧੀ ਪਹਿਲਾਂ ਵਿਧਾਨ ਸਭਾ ਸਪੀਕਰ ਤੋਂ ਮੁਕੱਦਮਾ ਚਲਾਉਣ ਦੀ ਇਜਾਜ਼ਤ ਲਈ ਸੀ। ਜਿਸ ਤੋਂ ਬਾਅਦ ਹੁਣ ਵਿਜੀਲੈਂਸ ਵੱਲੋਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਉਹ ਕਰੀਬ 120 ਦਿਨ ਜੇਲ੍ਹ ਵਿੱਚ ਰਹੀ ਸੀ।

ਦੱਸ ਦਈਏ ਕਿ ਵਿਜੀਲੈਂਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਤਕਾਰ ਕੌਰ ਦੀ ਸਾਲ 2017 ਤੋਂ 2022 ਦੌਰਾਨ ਕੁੱਲ ਆਮਦਨ 1,65,34,053 ਰੁਪਏ ਹੈ, ਜਦਕਿ ਉਸ ਨੇ ਇਸ ਸਮੇਂ ਦੌਰਾਨ 4,49,19,831.41 ਰੁਪਏ ਖਰਚ ਕੀਤੇ ਹਨ। ਜਿਸ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪਤੀ 2,83,85,778,41 ਰੁਪਏ ਦੀ ਵਾਧੂ ਆਮਦਨ ਦਰਸਾਉਣ ਵਿੱਚ ਅਸਫਲ ਰਹੇ ਹਨ। ਦੋਵਾਂ ਨੇ ਆਪਣੀ ਆਮਦਨ ਤੋਂ 171.78 ਕਰੋੜ ਰੁਪਏ ਵੱਧ ਖਰਚ ਕੀਤੇ। ਵਿਜੀਲੈਂਸ ਨੇ ਇਹ ਜਾਂਚ 17 ਜਨਵਰੀ 2022 ਤੋਂ ਸ਼ੁਰੂ ਕੀਤੀ ਸੀ।

ਵਿਜੀਲੈਂਸ ਨੇ ਸਤਕਾਰ ਕੌਰ ਨੂੰ 18 ਸਤੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਦੋਂ ਸਤਕਾਰ ਕੌਰ 2017 ਵਿੱਚ ਵਿਧਾਇਕ ਚੁਣੀ ਗਈ ਸੀ, ਉਸ ਸਮੇਂ ਉਨ੍ਹਾਂ ਅਤੇ ਉਨ੍ਹਾਂ ਦੇ ਪਤੀ ਦੀ 7.05 ਲੱਖ ਰੁਪਏ ਦੀ ਜਾਇਦਾਦ ਸੀ। ਪਰ ਪੰਜ ਸਾਲ ਬਾਅਦ ਉਸ ਦੀ ਦੌਲਤ ਵਿਚ ਕਾਫੀ ਵਾਧਾ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...