September 12, 2026, 9:43 pm
----------- Advertisement -----------
HomeNewsਬਲਾਤਕਾਰ ਦੇ ਦੋਸ਼ 'ਚ ਪੀਜੀਆਈ ਦੇ ਸਾਬਕਾ ਡਾਕਟਰ ਗ੍ਰਿਫ਼.ਤਾਰ

ਬਲਾਤਕਾਰ ਦੇ ਦੋਸ਼ ‘ਚ ਪੀਜੀਆਈ ਦੇ ਸਾਬਕਾ ਡਾਕਟਰ ਗ੍ਰਿਫ਼.ਤਾਰ

Published on

----------- Advertisement -----------

ਚੰਡੀਗੜ੍ਹ ਪੁਲਿਸ ਨੇ ਪੀਜੀਆਈ ਦੇ ਸਾਬਕਾ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਡਾਕਟਰ ਨੂੰ ਕੇਰਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਡਾਕਟਰ ‘ਤੇ ਪੀਜੀਆਈ ਦੀ ਮਹਿਲਾ ਨਰਸਿੰਗ ਅਧਿਕਾਰੀ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਮੁਲਜ਼ਮ ਡਾਕਟਰ ਦੀ ਪਛਾਣ ਕੇਰਲਾ ਦੇ ਰਹਿਣ ਵਾਲੇ ਟੀਐਨ ਰਾਜੇਸ਼ ਕੁਮਾਰ ਵਜੋਂ ਹੋਈ ਹੈ। 

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਮਹਿਲਾ ਕਰਮਚਾਰੀ ਨੇ ਦੱਸਿਆ ਕਿ ਮੁਲਜ਼ਮ ਡਾਕਟਰ ਪੀਜੀਆਈ ਦੇ ਡੈਂਟਲ ਵਿਭਾਗ ਵਿੱਚ ਕੰਮ ਕਰਦਾ ਸੀ। ਉਹ 2018 ਵਿੱਚ ਕੇਰਲ ਵਾਪਸ ਚਲਾ ਗਿਆ। ਉਸ ਨੇ ਉੱਥੇ ਆਪਣਾ ਨਿੱਜੀ ਕਲੀਨਿਕ ਖੋਲ੍ਹਿਆ ਹੋਇਆ ਸੀ। ਉਹ 2022 ਤੱਕ ਦਿੱਲੀ ਆ ਕੇ ਮੁਲਾਕਾਤ ਕਰਦਾ ਰਿਹਾ ਹੈ। ਵਿਆਹ ਕਰਵਾਉਣ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਹਸਪਤਾਲ ਬਣਾਉਣ ਲਈ ਉਸ ਤੋਂ ਡੇਢ ਕਰੋੜ ਰੁਪਏ ਲੈ ਲਏ। ਜਦੋਂ ਉਹ ਉਸ ਤੋਂ ਪੈਸੇ ਵਾਪਸ ਮੰਗਣ ਲੱਗੀ ਤਾਂ ਉਸ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ।  

ਜਦੋਂ ਚੰਡੀਗੜ੍ਹ ਪੁਲਿਸ ਨੇ ਮੁਲਜ਼ਮ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿੱਤਾ। ਇੱਕ ਪੁਲਿਸ ਮੁਲਾਜ਼ਮ ਕੇਰਲ ਵਿੱਚ ਬਣੇ ਡਾਕਟਰ ਦੇ ਨਿੱਜੀ ਕਲੀਨਿਕ ਵਿੱਚ ਮਰੀਜ਼ ਦੇ ਰੂਪ ਵਿੱਚ ਪਹੁੰਚਿਆ ਸੀ। ਜਦੋਂ ਇਹ ਡਾਕਟਰ ਮਰੀਜ਼(ਪੁਲਿਸ) ਨੂੰ ਦੇਖਣ ਆਇਆ ਤਾਂ ਪੁਲਿਸ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...