November 1, 2026, 7:21 pm
----------- Advertisement -----------
HomeNewsBreaking Newsਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ ਸਾਬਕਾ ਮੰਤਰੀ ਸਾਂਪਲਾ: ਭਾਜਪਾ ਤੋਂ...

ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ ਸਾਬਕਾ ਮੰਤਰੀ ਸਾਂਪਲਾ: ਭਾਜਪਾ ਤੋਂ ਟਿਕਟ ਨਾ ਮਿਲਣ ‘ਤੇ ਨੇ ਨਾਰਾਜ਼

Published on

----------- Advertisement -----------

ਹੁਸ਼ਿਆਰਪੁਰ, 19 ਅਪ੍ਰੈਲ 2024 – ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੁਪਤ ਮੁਲਾਕਾਤ ਕਰਨ ਦੇ ਚਰਚੇ ਹੋ ਰਹੇ ਹਨ। ਸੂਤਰਾਂ ਮੁਤਾਬਕ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਂਪਲਾ ਜਲਦ ਹੀ ਭਾਜਪਾ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਇਹ ਲਗਭਗ ਤੈਅ ਹੈ ਕਿ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਹੁਸ਼ਿਆਰਪੁਰ ਤੋਂ ਚੋਣ ਲੜਨਗੇ।

ਜੇਕਰ ਵਿਜੇ ਸਾਂਪਲਾ ਭਾਜਪਾ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਜਾਂਦੇ ਹਨ ਤਾਂ ਹੁਸ਼ਿਆਰਪੁਰ ‘ਚ ਭਾਜਪਾ ਦੀ ਜਿੱਤ ਆਸਾਨ ਨਹੀਂ ਹੋਵੇਗੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਵਿਜੇ ਸਾਂਪਲਾ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਸੀ।

ਸੂਤਰਾਂ ਅਨੁਸਾਰ ਜਲਦੀ ਹੀ ਸਾਂਪਲਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਜੇਕਰ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਦਿੰਦੇ ਹਨ ਤਾਂ ਉਹ ਆਪਣੇ ਨਾਲ ਕਈ ਭਾਜਪਾ ਆਗੂਆਂ ਨੂੰ ਵੀ ਅਕਾਲੀ ਦਲ ਵਿੱਚ ਸ਼ਾਮਲ ਕਰ ਸਕਦੇ ਹਨ।

ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਵਿਜੇ ਸਾਂਪਲਾ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਸੀ। ਸਾਂਪਲਾ ਨੇ 2024 ਦੀ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ। ਭਾਜਪਾ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਪ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ।

ਜਿਸ ਤੋਂ ਬਾਅਦ ਉਹ ਨਾਰਾਜ਼ ਹੋ ਗਏ ਅਤੇ 5 ਘੰਟਿਆਂ ਦੇ ਅੰਦਰ ਹੀ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੱਡਾ ਬਦਲਾਅ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਪਰਿਵਾਰ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 2 ਪੋਸਟਾਂ ਵੀ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...