October 6, 2026, 12:05 am
----------- Advertisement -----------
HomeNewsਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ...

ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

Published on

----------- Advertisement -----------

ਚੰਡੀਗੜ੍ਹ, 12 ਅਕਤੂਬਰ (ਬਲਜੀਤ ਮਰਵਾਹਾ) – ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਅਤੇ ਹੱਡੀਆਂ ਦੇ ਮਾਹਿਰ ਡਾ. ਐਸ.ਐਸ.ਗਿੱਲ ਨਮਿੱਤ ਅੰਤਿਮ ਸੰਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਡਾ. ਗਿੱਲ ਜੋ 77 ਵਰ੍ਹਿਆਂ ਦੇ ਸਨ, ਅੱਜ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ।

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ 25 ਸਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਡਾ. ਗਿੱਲ ਦੇ ਤੁਰ ਜਾਣ ਨਾਲ ਮੈਡੀਕਲ ਸਿੱਖਿਆ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਹ ਜਿੱਥੇ ਹੱਡੀਆਂ ਦੇ ਮਾਹਿਰ ਡਾਕਟਰ ਅਤੇ ਕੁਸ਼ਲ ਪ੍ਰਸ਼ਾਸਕ ਸਨ ਉਥੇ ਇਕ ਵਧੀਆ ਅਤੇ ਜ਼ਮੀਨ ਨਾਲ ਜੁੜੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਛੋਟੇ ਜਿਹੇ ਪਿੰਡ ਦਾਨਗੜ੍ਹ ਦੇ ਜੰਮਪਲ ਡਾ. ਗਿੱਲ ਨੇ ਆਪਣੀ ਵਿਦਵਤਾ ਅਤੇ ਹਲੀਮੀ ਨਾਲ ਵੱਡੀ ਪਛਾਣ ਬਣਾਈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਵੀ ਹੱਡੀਆਂ ਦੇ ਰੋਗਾਂ ਦੇ ਵਿਭਾਗ ਦੇ ਮੁਖੀ ਰਹੇ ਹਨ।

ਮੀਤ ਹੇਅਰ ਨੇ ਡਾ.ਗਿੱਲ ਦੀ ਪਤਨੀ ਅਮਰਜੀਤ ਕੌਰ, ਪੁੱਤਰ ਨੂਰ ਸ਼ੇਰਗਿੱਲ ਤੇ ਬੇਟੀ ਨੂਰਇੰਦਰ ਅਤੇ ਭਤੀਜੀ ਪਰਨੀਤ ਸ਼ੇਰਗਿੱਲ ਜੋ ਕਿ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨਾਲ ਹਮਦਰਦੀ ਕਰਦਿਆਂ ਪੰਜਾਬ ਸਰਕਾਰ ਤਰਫੋਂ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਇਸ ਮੌਕੇ ਮੈਡੀਕਲ ਸਿੱਖਿਆ, ਡਾਕਟਰੀ, ਸਮਾਜਿਕ, ਰਾਜਸੀ ਖੇਤਰ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵੱਡੀ ਗਿਣਤੀ ਵਿੱਚ ਲੋਕ, ਸੰਸਥਾਵਾਂ ਦੇ ਮੁਖੀ, ਸਾਹਿਤਕਾਰ, ਪੱਤਰਕਾਰ ਅਤੇ ਦਾਨਗੜ੍ਹ ਪਿੰਡ ਦੇ ਵਸਨੀਕ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...