June 30, 2026, 5:37 am
----------- Advertisement -----------
HomeNewsLatest Newsਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ...

ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ- ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਬਕਾਰੀ ਵਿਭਾਗ ਨੇ ਆਮ ਲੋਕਾਂ ਨੂੰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਕਿਸੇ ਵੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਨ ਦੀ ਪਹਿਲਕਦਮੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਗੁਣਵੱਤਾ, ਮਾਤਰਾ ਅਤੇ ਸਮਾਗਮ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਦੇ ਹੋਏ ਸਬੰਧਤ ਵਿਅਕਤੀ ਦੇ ਨਾਂ ‘ਤੇ ਇਹ ਪਰਮਿਟ ਜਾਰੀ ਕੀਤਾ ਜਾਇਆ ਕਰੇਗਾ ਅਤੇ ਸਬੰਧਤ ਵਿਅਕਤੀ ਜਿਲ੍ਹੇ ਦੇ ਕਿਸੇ ਵੀ ਠੇਕੇ ਤੋਂ ਸ਼ਰਾਬ ਦੀ ਖਰੀਦ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਪਰਮਿਟ ਲਈ ਬਿਨੈਕਾਰ ਕੇਵਲ ਨਿੱਜੀ ਮਹਿਮਾਨਾਂ (ਸਿਰਫ਼ ਸੱਦੇ ‘ਤੇ) ਨੂੰ ਸ਼ਰਾਬ ਪਰੋਸਣ ਲਈ ਅਧਿਕਾਰਤ ਹੈ ਅਤੇ ਸ਼ਰਾਬ ਦੀ ਕੋਈ ਵੀ ਮਾਤਰਾ ਕਿਸੇ ਨੂੰ ਵੇਚ ਨਹੀਂ ਸਕਦਾ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਉਪਾਅ ਨਾ ਸਿਰਫ ਆਮ ਵਿਅਕਤੀਆਂ ਨੂੰ ਆਪਣੇ ਨਿੱਜੀ ਸਮਾਗਮਾਂ ਲਈ ਵਾਜਬ ਕੀਮਤਾਂ ‘ਤੇ ਸ਼ਰਾਬ ਖਰੀਦਣ ਦੀ ਸਹੂਲਤ ਦੇਵੇਗਾ ਬਲਕਿ ਇਹ ਵੀ ਯਕੀਨੀ ਬਣਾਵੇਗਾ ਕਿ ਸ਼ਰਾਬ ਦੀ ਖਰੀਦ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਤੋਂ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੁੱਟ ਤੋਂ ਬਚਾਉਣ ਦੇ ਨਾਲ-ਨਾਲ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਈ ਉਪਰਾਲੇ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...