October 28, 2026, 11:08 am
----------- Advertisement -----------
HomePunjabbusinessਆਬਕਾਰੀ ਵਿਭਾਗ ਕਾਰਜਕੁਸ਼ਲਤਾ ਵਧਾਉਣ ਲਈ ਈ.ਆਰ.ਪੀ ਅਤੇ ਪੀ.ਓ.ਐਸ ਵਰਗੇ ਸਾਫਟਵੇਅਰਾਂ ਤੇ ਤਕਨੀਕਾਂ...

ਆਬਕਾਰੀ ਵਿਭਾਗ ਕਾਰਜਕੁਸ਼ਲਤਾ ਵਧਾਉਣ ਲਈ ਈ.ਆਰ.ਪੀ ਅਤੇ ਪੀ.ਓ.ਐਸ ਵਰਗੇ ਸਾਫਟਵੇਅਰਾਂ ਤੇ ਤਕਨੀਕਾਂ ਨੂੰ ਅਪਣਾਏਗਾ: ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 1 ਜੁਲਾਈ: ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ ਕੇਰਲ ਆਬਕਾਰੀ ਵਿਭਾਗ ਦੁਆਰਾ ਵਰਤੇ ਜਾ ਰਹੇ ਸਪਲਾਈ ਚੇਨ ਪ੍ਰਬੰਧਨ ਈ.ਆਰ.ਪੀ ਸਾਫਟਵੇਅਰ ਅਤੇ ਪੀ.ਓ.ਐਸ (ਪੁਆਇੰਟ ਆਫ ਸੇਲ) ਦਾ ਅਧਿਐਨ ਕਰਨ ਲਈ ਕੇਰਲ ਦਾ ਦੌਰਾ ਕੀਤਾ।

ਇਸ ਸਬੰਧੀ ਵੇਰਵੇ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਮਾਲੀਆ ਲੀਕੇਜ ਨੂੰ ਰੋਕਣ ਅਤੇ ਆਬਕਾਰੀ ਮਾਲੀਏ ਨੂੰ ਵਧਾਉਣ ਦੇ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਤਕਨੀਕੀ ਉਪਾਵਾਂ ਬਾਰੇ ਜਾਣਨਾ ਸੀ। ਉਨ੍ਹਾਂ ਕਿਹਾ ਕਿ ਐਂਟਰਪ੍ਰਾਈਜ਼ ਰਿਸੋਰਸ ਪਲੈਨਿੰਗ (ਈ.ਆਰ.ਪੀ.) ਸਾਫਟਵੇਅਰ ਪੰਜਾਬ ਆਬਕਾਰੀ ਵਿਭਾਗ ਨੂੰ ਇਸ ਦੀਆਂ ਮੁੱਖ ਗਤੀਵਿਧੀਆਂ ਦਾ ਇੱਕ ਏਕੀਕ੍ਰਿਤ ਅਤੇ ਅਸਲ-ਸਮੇਂ ਦਾ ਦ੍ਰਿਸ਼ ਪ੍ਰਦਾਨ ਕਰੇਗਾ ਜੋ ਕਿ ਇੱਕ ਕੇਂਦਰੀ ਪ੍ਰਣਾਲੀ ਰਾਹੀਂ ਆਸਾਨੀ ਨਾਲ ਇਸਤੇਮਾਲ ਕੀਤਾ ਜਾ ਸਕੇਗਾ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਇਹ ਸਾਫਟਵੇਅਰ ਪ੍ਰਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਵਿੱਚ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਕੇਰਲ ਸਰਕਾਰ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਆਬਕਾਰੀ ਵਿਭਾਗ ਦੁਆਰਾ ਵਰਤੇ ਜਾ ਰਹੇ ਤਕਨੀਕੀ ਹੱਲਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਵੀ ਦਿੱਤੀ ਗਈ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕੇਰਲ ਦੇ ਆਬਕਾਰੀ ਮੰਤਰੀ ਐਮ ਬੀ ਰਾਜੇਸ਼ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕੇਰਲ ਸਰਕਾਰ ਵਿੱਚ ਆਪਣੇ ਹਮਰੁਤਬਾ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਆਬਕਾਰੀ ਮਾਲੀਆ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਮਾਲੀਏ ਦੇ ਨੁਕਸਾਨ ਨੂੰ ਰੋਕਣ ਲਈ ਸਿਸਟਮ ਵਿਚਲੀ ਲੀਕੇਜ ਨੂੰ ਰੋਕਣ ਲਈ ਨਵੇਂ ਸਾਫਟਵੇਅਰ ਅਧਾਰਤ ਤਕਨੀਕੀ ਹੱਲ ਅਪਣਾਉਣ ਲਈ ਬਹੁਤ ਉਤਸੁਕ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ ‘ਤੇ ਲਿਆਉਣ ਲਈ ਆਪਣੀ ਆਮਦਨ ਵਧਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਆਪਣੀ ਕਾਰਜਕੁਸ਼ਲਤਾ ਅਤੇ ਤਾਕਤ ਨੂੰ ਹੋਰ ਵਧਾਉਣ ਲਈ ਇਨ੍ਹਾਂ ਸਾਫਟਵੇਅਰ ਹੱਲਾਂ ਨੂੰ ਅਪਣਾਉਣ ਲਈ ਲੋੜੀਂਦੇ ਕਦਮ ਪੁੱਟੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...